ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 13 ਅਕਤੂਬਰ ਨੂੰ ਸੂਬੇ ਭਰ ਵਿਚ ਸੜਕੀ ਆਵਾਜਾਈ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ, ਜਿਸ ਦੇ ਚੱਲਦੇ 13 ਅਕਤੂਬਰ ਨੂੰ ਪੰਜਾਬ ਭਰ ਵਿਚ ਸੜਕੀ ਆਵਾਜਾਈ ਜਾਮ ਕੀਤੀ ਜਾਵੇਗੀ, ਪੰਜਾਬ ਭਰ ਵਿਚ ਦੁਪਹਿਰ 12 ਤੋਂ 3 ਵਜੇ ਤਕ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ।
ਰਾਜੇਵਾਲ ਨੇ ਕਿਹਾ ਕਿ ਇਸ ਤੋਂ ਬਾਅਦ 14 ਅਕਤੂਬਰ ਨੂੰ ਮੁੜ ਕਿਸਾਨਾਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਡੀਆਂ ਮੰਗਾਂ ਨਹੀਂ ਮੰਨ ਰਹੀਆਂ, ਸਾਡੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਮਜਬੂਰੀ ਵਸ ਸਾਨੂੰ ਲੋਕਾਂ ਨੂੰ ਕਸ਼ਟ ਦੇਣਾ ਪੈ ਰਿਹਾ, ਲੋਕਾਂ ਨੂੰ ਅਪੀਲ ਹੈ ਕਿ ਸਾਡਾ ਸਾਥ ਦਿਓ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਪੰਜਾਬ ਤੋਂ ਨਹੀਂ ਚੁਕਿਆ ਤਾਂ ਪੰਜਾਬ ਤਬਾਹ ਹੋ ਜਾਵੇਗਾ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ‘‘ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਡੇ ਗੋਦਾਮਾਂ ’ਚ ਜਿਹੜਾ ਝੋਨਾ ਅਜੇ ਵੀ ਪਿਆ ਹੈ ਸਰਕਾਰ ਉਸ ਨੂੰ ਜਲਦ ਖਾਲੀ ਕਰਵਾਏ, ਤਾਕਿ ਨਵੀਂ ਫ਼ਸਲ ਜਿਹੜੀ ਆਈ ਹੈ ਉਸ ਨੂੰ ਗੋਦਾਮਾਂ ਵਿਚ ਰੱਖ ਕੇ ਪੰਜਾਬ ਦੇ ਭਵਿੱਖ ਨੂੰ ਬਚਾਇਆ ਜਾ ਸਕੇ। ਇਹ ਐਲਾਨ ਸਾਂਝੇ ਤੌਰ ’ਤੇ ਜਥੇਬੰਦੀਆਂ ਨੇ ਕੀਤਾ ਹੈ, ਕਿਉਂਕਿ ਇਹ ਮਸਲਾ ਸਾਡਾ ਇਕੱਲਿਆਂ ਦਾ ਨਹੀਂ ਸਾਰੇ ਪੰਜਾਬ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਤੋਂ ਘੱਟ ਕੀਮਤ ’ਤੇ ਝੋਨਾ ਲਿਆ ਜਾ ਰਿਹਾ ਹੈ।’’
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ 13 ਅਕਤੂਬਰ ਨੂੰ ਪੰਜਾਬ ਭਰ ’ਚ ਦਾ 12 ਤੋਂ 3 ਵਜੇ ਤਕ ਸੜਕਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। 14 ਅਕਤੂਬਰ ਨੂੰ ਸਾਰੀਆਂ ਜਥੇਬੰਦੀਆਂ, ਵਪਾਰ ਮੰਡਲ, ਇੰਡਸਟਰੀ ਦੀਆਂ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਨਾਲ ਇਕ ਸਾਂਝੀ ਮੀਟਿੰਗ ਕਿਸਾਨ ਭਵਨ ਵਿਚ ਹੋਵੇਗੀ। ਉਸ ਮੀਟਿੰਗ ’ਚ ਸਰਕਾਰ ਦੇ ਵਿਰੁਧ ਸਖਤ ਕਦਮ ਚੁੱਕਣ ਲਈ ਕੀਤੀ ਜਾਵੇਗੀ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ, ‘‘ਅਸੀਂ 13 ਅਕਤੂਬਰ ਨੂੰ ਪੰਜਾਬ ਭਰ ’ਚ 3 ਘੰਟੇ ਲਈ ਟਰੈਫਿਕ ਰੋਕ ਕੇ ਸੜਕਾਂ ਜਾਮ ਕਰ ਰਹੇ ਹਾਂ।’’