Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਫਿਰ ਦੇਖਣਾ ਚਮਤਕਾਰ ਦਿਨ ਬਦਲਦੇ ਤੁਹਾਡੇ

ਫਿਰ ਦੇਖਣਾ ਚਮਤਕਾਰ ਦਿਨ ਬਦਲਦੇ ਤੁਹਾਡੇ

ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ। ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧।

ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨। (ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

Check Also

ਮੌਸਮ ਦੀ ਗੜਬੜੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਪੰਜਾਬ ਅਤੇ ਚੰਡੀਗੜ੍ਹ ’ਚੋਂ ਮਾਨਸੂਨ ਹੁਣ ਹੌਲੀ ਹੌਲੀ ਵਾਪਸ ਪਰਤ ਰਿਹਾ ਹੈ। ਉੱਥੇ ਹੀ ਜੇਕਰ …