Home / ਵੀਡੀਓ / ਹੋਰ ਵਿਗੜ ਗਏ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ

ਹੋਰ ਵਿਗੜ ਗਏ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ

ਕੈਨੇਡਾ ਹੁਣ ਅਧਿਕਾਰਤ ਤੌਰ ’ਤੇ ਪਾਕਿਸਤਾਨ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ, ਜੋ ਭਾਰਤ ਵਿਰੋਧੀ ਸਰਗਮੀਆਂ ਨੂੰ ਅੰਜਾਮ ਦੇਣ ਲਈ ਲੋੜੀਂਦੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੀ ਹੱਤਿਆ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਇੰਨੀ ਕੁੜੱਤਣ ਪੈਦਾ ਕਰ ਦਿੱਤੀ ਹੈ ਕਿ ਜਸਟਿਨ ਟਰੂਡੋ ਸਰਕਾਰ ਦੇ ਕਾਰਜਕਾਲ ਦੌਰਾਨ ਤਣਾਅਪੂਰਨ ਸਬੰਧਾਂ ’ਚ ਸੁਧਾਰ ਦੀ ਉਮੀਦ ਘੱਟ ਹੀ ਰਹਿ ਗਈ ਹੈ। ਇਸ ਮਾਮਲੇ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੈਨੇਡਾ ’ਚ ਅਕਤੂਬਰ 2025 ’ਚ ਹੋਣ ਵਾਲੀਆਂ ਆਮ ਚੋਣਾਂ ’ਚ ਟਰੂਡੋ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਂਦਾ ਹੈ ਤਾਂ ਹੀ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਸਬੰਧ ਸ਼ੁਰੂ ਹੋ ਸਕਦੇ ਹਨ।

ਕੀ ਹੈ ਕੈਨੇਡਾ ਤੇ ਪਾਕਿਸਤਾਨ ’ਚ ਸਮਾਨਤਾ!——–ਪਾਕਿਸਤਾਨ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਕਸ਼ਮੀਰ ਨੂੰ ਸਿਆਸੀ ਮੁੱਦੇ ਵਜੋਂ ਵਰਤ ਰਿਹਾ ਹੈ। ਪਾਕਿਸਤਾਨੀਆਂ ਨੂੰ ਖੁਸ਼ ਕਰਨ ਲਈ ਇਹ ਜੰਮੂ-ਕਸ਼ਮੀਰ ’ਚ ‘ਵੱਖਵਾਦੀ ਅੱਗ’ ਨੂੰ ਭੜਕਾਉਂਦਾ ਰਹਿੰਦਾ ਹੈ, ਜਦ ਕਿ ਅਸਲੀਅਤ ਇਹ ਹੈ ਕਿ ਇਸ ਦੀ ਅਰਥ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਹ ਜ਼ਿਆਦਾਤਰ ਸਮਾਜਿਕ-ਆਰਥਿਕ ਮਾਪਦੰਡਾਂ ’ਚ ਪਛੜ ਗਿਆ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀ ਵੀ ਅਜਿਹੀ ਹੀ ਮਜਬੂਰੀ ਹੈ। ਟਰੂਡੋ ਖਾਲਿਸਤਾਨੀ ਸਮਰਥਕਾਂ ਦਾ ਵੋਟ ਬੈਂਕ ਹਾਸਲ ਕਰਨ ਲਈ ਖਾਲਿਸਤਾਨੀ ਅਨਸਰਾਂ ਨੂੰ ਭਾਰਤ ਵਿਰੋਧੀ ਸਰਗਰਮੀਆਂ ਕਰਨ ਦੀ ਖੁੱਲ੍ਹ ਦੇ ਰਿਹਾ ਹੈ। ਕੈਨੇਡਾ 2025 ’ਚ ਆਮ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ। ਟਰੂਡੋ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨ.ਡੀ.ਪੀ.) ਦੀ ਮਦਦ ਨਾਲ ਗੱਠਜੋੜ ਸਰਕਾਰ ਚਲਾ ਰਹੇ ਹਨ। ਐੱਨ.ਡੀ.ਪੀ. ਦੀ ਅਗਵਾਈ ਖਾਲਿਸਤਾਨੀ ਜਗਮੀਤ ਸਿੰਘ ਕਰ ਰਹੇ ਹਨ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕਈ ਵਾਰ ਕਹਿ ਚੁੱਕੇ ਹਨ ਕਿ ਜਸਟਿਨ ਟਰੂਡੋ ਵੋਟ ਬੈਂਕ ਦੀ ਰਾਜਨੀਤੀ ਕਾਰਨ ਖਾਲਿਸਤਾਨੀ ਅਨਸਰਾਂ ਨੂੰ ਛੋਟ ਦੇ ਰਹੇ ਹਨ। ਭਾਰਤ ਨੇ ਇਕ ਵਾਰ ਫਿਰ ਟਰੂਡੋ ਸਰਕਾਰ ’ਤੇ ਵੋਟ ਬੈਂਕ ਦੀ ਰਾਜਨੀਤੀ ਦੇ ਹਿੱਸੇ ਵਜੋਂ ਦੇਸ਼ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ।

Check Also

ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। …