Home / ਪੰਜਾਬੀ ਖਬਰਾਂ / ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ…………ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ ਕਿਸ ਦੇ ਨਾਲ ਦੂਰੀਆਂ ਵਧਣ।

ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ।

ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਵੱਖ-ਵੱਖ ਸਿੱਖ ਆਗੂਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ। ਇਸੇ ਹੀ ਲੜੀ ‘ਚ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ। ਉਹਨਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਕਿ ਇਹ ਵਕਤ ਅਸਤੀਫਾ ਦੇਣ ਦਾ ਨਹੀ ਸਗੋ ਧਰਮ ਯੁੱਧ ਲੜਣ ਦਾ ਹੈ । ਉਹਨਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਟੀਮ ਅਕਾਲੀ ਦਲ ਦੇ ਇਤਿਹਾਸ ਨੂੰ ਕਲੰਕਿਤ ਕਰ ਚੁੱਕੀ ਹੈ ।

Check Also

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ …