Home / ਵੀਡੀਓ / ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ

ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਕੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਵੀਡੀਓ ’ਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰਐਸਐਸ ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥੇਦਾਰ ਵਜੋਂ ਸੇਵਾ ਬਖਸ਼ਣ ਦੇ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਸਿੱਖ ਸੰਗਤ ਤੋਂ ਮੁਆਫੀ ਮੰਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪ ਉਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤਪਨਾਹੀ ਕਰ ਰਹੇ ਹਨ।

Check Also

ਹੋਰ ਵਿਗੜ ਗਏ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ

ਕੈਨੇਡਾ ਹੁਣ ਅਧਿਕਾਰਤ ਤੌਰ ’ਤੇ ਪਾਕਿਸਤਾਨ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ, ਜੋ ਭਾਰਤ …