Home / ਪੰਜਾਬੀ ਖਬਰਾਂ / ਪੰਜਾਬ ‘ਚ ਸਰਕਾਰ ਵੱਲੋਂ 19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ‘ਚ ਸਰਕਾਰ ਵੱਲੋਂ 19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਅਕਤੂਬਰ 19, 2024. ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ ਵੀ ਹੋਵੇਗੀ।

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ-ਧਾਮ ਦੇ ਨਾਲ ਮਨਾਇਆ ਜਾਵੇਗਾ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋਰਾ-ਸ਼ੋਰਾਂ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ SGPC ਦੇ ਵੱਲੋਂ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।

Check Also

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ …