Home / ਸਿੱਖੀ ਖਬਰਾਂ / ਜੋਤ ਦੇ ਰੂਪ ਚ ਪਹਿਰਾ ਲਗਾਉਣ ਆਏ ਸ਼ਹੀਦ ਸਿੰਘ

ਜੋਤ ਦੇ ਰੂਪ ਚ ਪਹਿਰਾ ਲਗਾਉਣ ਆਏ ਸ਼ਹੀਦ ਸਿੰਘ

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ।

(ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

Check Also

ਦਸ਼ਮ ਪਿਤਾ ਦੇਣਗੇ ਇਨ੍ਹਾਂ ਨੂੰ 7 ਮੌਕੇ

ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ …