Home / ਸਿੱਖੀ ਖਬਰਾਂ / ਸੰਤਾਂ ਦੇ ਬਚਨ ਕਦੇ ਖਾਲੀ ਨਹੀਂ ਜਾਦੇ

ਸੰਤਾਂ ਦੇ ਬਚਨ ਕਦੇ ਖਾਲੀ ਨਹੀਂ ਜਾਦੇ

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ,

ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?।੧।ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।


ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।

Check Also

ਬਾਬਾ ਕੁਲਵੰਤ ਸਿੰਘ ਜੀ ਦੇ ਗੁਪਤ ਬਚਨ

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) …