Home / ਪੰਜਾਬੀ ਖਬਰਾਂ / ਕੈਨੇਡਾ ਦੀ ਤਿਆਰੀ ਕਰ ਰਹੀ 21 ਸਾਲਾ ਕੁੜੀ …….

ਕੈਨੇਡਾ ਦੀ ਤਿਆਰੀ ਕਰ ਰਹੀ 21 ਸਾਲਾ ਕੁੜੀ …….

ਮੁਕੇਰੀਆਂ ਨਹਿਰ ‘ਚੋਂ ਇਕ ਨੌਜਵਾਨ ਲੜਕੀ ਦੀ ਲਾ ਸ਼ ਬਰਾਮਦ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਲਾ ਸ਼ ਨੂੰ ਨਹਿਰ ‘ਚੋਂ ਕੱਢ ਕੇ ਸਿਵਲ ਹਸਪ ਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ‘ਚ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮ੍ਰਿਤਕ ਲੜਕੀ ਦੀ ਪਛਾਣ 21 ਸਾਲਾ ਸਿਮਰਨ ਵਾਸੀ ਪਿੰਡ ਪਡੇਲੀਆਂ ਵਜੋਂ ਹੋਈ ਹੈ। ਮ੍ਰਿ ਤਕ ਸਿਮਰਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨ ਕੁਝ ਮਹੀਨਿਆਂ ਬਾਅਦ ਪੜ੍ਹਾਈ ਲਈ ਕੈਨੇਡਾ ਜਾਣ ਵਾਲੀ ਸੀ। ਇਸ ਗੱਲ ਤੋਂ ਉਹ ਬਹੁਤ ਖੁਸ਼ ਸੀ। ਬੀਤੇ ਦਿਨ ਸਿਮਰਨ ਆਪਣੀ ਕੋਚਿੰਗ ਲਈ ਪਿੰਡ ਤੋਂ ਹੁਸ਼ਿਆਰਪੁਰ ਗਈ ਸੀ, ਪਰ ਘਰ ਵਾਪਸ ਨਹੀਂ ਆਈ।

ਦੇਰ ਸ਼ਾਮ ਜਦੋਂ ਅਸੀਂ ਉਸ ਦੀ ਤਲਾਸ਼ ਸ਼ੁਰੂ ਕੀਤੀ ਤਾਂ ਦਸੂਹਾ ਹਾਜੀਪੁਰ ਰੋਡ ’ਤੇ ਅੱਡਾ ਰੈਲੀ ਨੇੜੇ ਨਹਿਰ ਦੇ ਪੁਲ ’ਤੇ ਉਸ ਦੀ ਸਕੂਟਰੀ ਖੜ੍ਹੀ ਮਿਲੀ। ਦੇਰ ਰਾਤ ਤੱਕ ਸਿਮਰਨ ਦਾ ਕੋਈ ਸੁਰਾਗ ਨਹੀਂ ਮਿਲਿਆ। ਸਵੇਰੇ ਪਰਿਵਾਰ ਨੂੰ ਹਾਜੀਪੁਰ ਪੁਲਿਸ ਤੋਂ ਪਤਾ ਲੱਗਾ ਕਿ ਸਿਮਰਨ ਦੀ ਲਾ ਸ਼ ਹਾਈਡਲ ਨਹਿਰ ‘ਚੋਂ ਮਿਲੀ ਹੈ। ਹਾਜੀਪੁਰ ਪੁਲਿਸ ਨੇ ਸਿਮਰਨ ਦੀ ਲਾ ਸ਼ ਨੂੰ ਨਹਿਰ ‘ਚੋਂ ਕੱਢ ਕੇ ਪੋਸਟਮਾ ਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਕਨੇਡਾ ਦੀ ਪ੍ਰਵਾਸੀਆਂ ਉੱਤੇ ਹੁਣ ਤੱਕ ਦੀ ਸਭ ਤੋਂ ਵੱਡੀ ਪਾਬੰਦੀ

2025 ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ “ਕੈਨੇਡਾ ਫਸਟ” ਨੀਤੀ ਤਹਿਤ ਵਿਦੇਸ਼ੀ ਅਸਥਾਈ …