Home / ਪੰਜਾਬੀ ਖਬਰਾਂ / ਪ੍ਰਧਾਨਗੀ ਛੱਡਣਗੇ ਮੁੱਖ ਮੰਤਰੀ ਭਗਵੰਤ ਮਾਨ !

ਪ੍ਰਧਾਨਗੀ ਛੱਡਣਗੇ ਮੁੱਖ ਮੰਤਰੀ ਭਗਵੰਤ ਮਾਨ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਐਤਵਾਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ (Chabbewal Constituency) ਦੇ ਲੋਕਾਂ ਨੂੰ ਮਿਲਣ ਪੁੱਜੇ। ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਨੇ ਈਸ਼ਾਂਕ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ ਜਿਨ੍ਹਾਂ ਦੇ ਹੱਕ ਵਿਚ ਅੱਜ ਸੀਐੱਮ ਨੇ ਉਨ੍ਹਾਂ ਲਈ ਪ੍ਰਚਾਰ ਕੀਤਾ।

ਉਨ੍ਹਾਂ ਇੱਥੋਂ ਦੀ ਜਨਤਾ ਨਾਲ ਰਹਿੰਦੀਆਂ ਗਾਰੰਟੀਆਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਔਰਤਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਮਿਸ਼ਨ ਔਰਤਾਂ ਨੂੰ 1100 ਰੁਪਏ ਦੇਣਾ ਹੈ। ਇਸ ਮੌਕੇ ਉਨ੍ਹਾਂ ਹੁਣ ਤਕ ਜਨਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਗਿਣਵਾਇਆ। ਉਨ੍ਹਾਂ ਐੱਨਓਸੀ ਦੀ ਸ਼ਰਤ ਖ਼ਤਮ ਕਰਨ, ਮੁਫ਼ਤ ਬਿਜਲੀ, ਐੱਸਐੱਸਐੱਫ ਤੇ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਬਾਰੇ ਜ਼ਿਕਰ ਕੀਤਾ।

ਇਸਦੇ ਨਾਲ ਹੀ ਨਿਊਜ਼ 18 ਪੰਜਾਬ ਨਾਲ ਖਾਸ ਗੱਲ ਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਵੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾਂ ਕਿ ਪ੍ਰਧਾਨਗੀ ਕਿਸੇ ਹੋਰ ਨੂੰ ਮਿਲੇ। ਬਤੌਰ ਮੁੱਖ ਮੰਤਰੀ ਬਹੁਤ ਸਾਰੇ ਅਹਿਮ ਕੰਮਕਾਜ ਹੁੰਦੇ ਹਨ। ਇਸ ਲਈ ਪਾਰਟੀ ਲਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲ ਤੋਂ ਉਹ ਪਾਰਟੀ ਪ੍ਰਧਾਨ ਹਨ ਤੇ ਬਾਕੀਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ।

Check Also

ਕਨੇਡਾ ਦੀ ਪ੍ਰਵਾਸੀਆਂ ਉੱਤੇ ਹੁਣ ਤੱਕ ਦੀ ਸਭ ਤੋਂ ਵੱਡੀ ਪਾਬੰਦੀ

2025 ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ “ਕੈਨੇਡਾ ਫਸਟ” ਨੀਤੀ ਤਹਿਤ ਵਿਦੇਸ਼ੀ ਅਸਥਾਈ …