Home / ਸਿੱਖੀ ਖਬਰਾਂ / 24 ਘੰਟਿਆਂ ਚ 1000 ਗੁਣਾ ਫਲ

24 ਘੰਟਿਆਂ ਚ 1000 ਗੁਣਾ ਫਲ

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।

੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

Check Also

ਇਹ 2 ਚੀਜਾਂ ਮੱਥੇ ਨਹੀਂ ਲੱਗਣੀਆਂ ਚਾਹੀਦੀ ਨਹੀਂ

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ …