Home / ਪੰਜਾਬੀ ਖਬਰਾਂ / ਦਰਬਾਰ ਸਾਹਿਬ ‘ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਦਰਬਾਰ ਸਾਹਿਬ ‘ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਿੱਖ ਨਸਕਲੁਸ਼ੀ ਨੂੰ ਵੀ 40 ਸਾਲ ਹੋ ਗਏ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਹਰਮੰਦਿਰ ਸਾਹਿਬ ‘ਚ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

ਪਰ, ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਘਿਓ ਦੇ ਦੀਵੇ ਜਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਸ ਸ਼ੁਭ ਮੌਕੇ ‘ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਸਵੇਰੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੇ ਦੇਖੇ ਗਏ। ਅੱਜ ਹਰਿਮੰਦਰ ਸਾਹਿਬ ਦੇ ਅੰਦਰ ਹੀ ਸਿਰਫ ਲਾਈਟਿੰਗ ਕੀਤੀ ਗਈ ਹੈ।

ਦਿੱਲੀ ਦੰਗਿਆਂ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੁਕਮ ਦਿੱਤਾ ਹੈ ਕਿ ਸ਼ਰਧਾਲੂ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਹੀ ਜਗਾਉਣ ਅਤੇ ਬਿਜਲੀ ਦੀ ਸਜਾਵਟ ਤੋਂ ਗੁਰੇਜ਼ ਕਰਨ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਰੋਸ਼ਨੀ ਕੀਤੀ ਗਈ ਹੈ। ਇਸ ਤੋਂ ਇਲਾਵਾ ਘਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਕਿਤੇ ਵੀ ਰੌਸ਼ਨੀ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Check Also

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ …