Home / ਪੰਜਾਬੀ ਖਬਰਾਂ / ਦੇਸ਼ ਭਰ ‘ਚ Sikhs ਲਈ ਨਵਾਂ ਫੁਰਮਾਨ

ਦੇਸ਼ ਭਰ ‘ਚ Sikhs ਲਈ ਨਵਾਂ ਫੁਰਮਾਨ

ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡੇ ‘ਤੇ ਡਿਊਟੀ ਦੌਰਾਨ ਕਿਰਪਾਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਨੂੰ ਵਾਪਸ ਲੈਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਤੋਂ ਮੰਗ ਕੀਤੀ ਗਈ ਹੈ। ਅੰਮ੍ਰਿਤਸਰ ਵਿਕਾਸ ਮੰਚ (ਏਵੀਐਮ) ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (ਐਫਏਆਈ) ਨੇ ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਚੇਅਰਮੈਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ (ਐਨਸੀਐਮ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਦੇ ਸਾਹਮਣੇ ਰੱਖੀ ਹੈ। ਉਨ੍ਹਾਂ ਸਿੱਖ ਯਾਤਰੀਆਂ ਅਤੇ ਮੁਲਾਜ਼ਮਾਂ ‘ਤੇ ਕਿਰਪਾਨ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ‘ਤੇ ਲਗਾਈ ਪਾਬੰਦੀ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਇਹ ਸੰਸਥਾਵਾਂ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਉਰਿਟੀ (ਬੀ.ਸੀ.ਏ.ਐਸ.) ਦੀਆਂ ਤਾਜ਼ਾ ਹਦਾਇਤਾਂ ਵਿੱਚ ਸੋਧ ਦੀ ਮੰਗ ਕਰ ਰਹੀਆਂ ਹਨ। ਬੀਸੀਏਐਸ ਨੇ 30 ਅਕਤੂਬਰ ਨੂੰ ਇੱਕ ਹੁਕਮ ਜਾਰੀ ਕੀਤਾ ਸੀ। ਇਸ ਅਨੁਸਾਰ ਸਿੱਖ ਮੁਸਾਫਰਾਂ ਨੂੰ ਘਰੇਲੂ ਉਡਾਣਾਂ ਵਿੱਚ ਛੇ ਇੰਚ ਤੋਂ ਘੱਟ ਕਿਰਪਾਨਾਂ ਨੂੰ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਹੁਕਮਾਂ ਵਿੱਚ ਸਿੱਖ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਦੀ ਸਪੱਸ਼ਟ ਮਨਾਹੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਹੁਕਮ ਨਾਲ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਮੁਲਾਜ਼ਮਾਂ ‘ਤੇ ਅਸਰ ਪਵੇਗਾ।

ਜਥੇਬੰਦੀਆਂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਸ ਨਿਯਮ ਨਾਲ ਭਾਰਤੀ ਹਵਾਈ ਅੱਡਿਆਂ ’ਤੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿੱਥੇ ਅੰਮ੍ਰਿਤ ਛਕਣ ਵਾਲੇ ਸਿੱਖ ਮੁਲਾਜ਼ਮਾਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਵਾਲੇ ਇਲਾਕਿਆਂ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਇਹ ਉਨ੍ਹਾਂ ਦੇ ਪੇਸ਼ੇਵਰ ਫਰਜ਼ਾਂ ਨੂੰ ਪੂਰਾ ਕਰਨ ਦੀ ਸਮਰੱਥਾ ਵਿੱਚ ਰੁਕਾਵਟ ਪਾ ਰਿਹਾ ਹੈ।

ਐਫਏਆਈ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਕਿਸੇ ਦੇ ਧਰਮ ਦਾ ਪਾਲਣ ਕਰਨ ਦੇ ਅਧਿਕਾਰ ਨੂੰ ਰੁਜ਼ਗਾਰ ਦੁਆਰਾ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ ਹੈ। AVM ਅਤੇ FAI ਨੇ BCAS ਨੂੰ ਇਸ ਪਾਬੰਦੀ ਨੂੰ ਹਟਾਉਣ ਅਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਦੀ ਸਪੱਸ਼ਟ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਸਾਲ 2022 ਵਿੱਚ ਵੀ ਅਜਿਹੀ ਪਾਬੰਦੀ ਲਗਾਈ ਗਈ ਸੀ। ਉਦੋਂ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਇਹ ਹੁਕਮ ਵਾਪਸ ਲੈ ਲਿਆ ਗਿਆ।

Check Also

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ …