Home / ਸਿੱਖੀ ਖਬਰਾਂ / ਪਰਿਵਾਰ ਨੇ ਦਾਨ ਕੀਤੀ ਸੋਨੇ ਦੀ ਪਾਲਕੀ ਸਾਹਿਬ

ਪਰਿਵਾਰ ਨੇ ਦਾਨ ਕੀਤੀ ਸੋਨੇ ਦੀ ਪਾਲਕੀ ਸਾਹਿਬ

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)।

ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*

Check Also

ਪ੍ਰਮਾਤਮਾ ਤੋਂ ਮੰਗਣ ਦਾ ਤਰੀਕਾ ਚਾਹੀਦਾ

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! …