ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ {ਪੰਨਾ 704}