Home / ਪੰਜਾਬੀ ਖਬਰਾਂ / ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ‘ਚ 20 ਨਵੰਬਰ ਮਤਲਬ ਕਿ ਭਲਕੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ‘ਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਰਹੇਗੀ। ਇਸ ਬਾਰੇ ਜਾਰੀ ਹੋਈ ਨੋਟੀਫਿਕੇਸ਼ਨ ‘ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰਿਆਂ ‘ਚ ਕੰਮ ਕਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ।

ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖ਼ਾਤੇ ‘ਚੋਂ ਨਹੀਂ ਕੱਟੀ ਜਾਵੇਗੀ।

Check Also

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ …