Home / ਸਿੱਖੀ ਖਬਰਾਂ / ਇਸ ਸ਼ਬਦ ਦਾ ਜਾਪ 5 ਵਾਰ ਕਰ ਲਵੋ

ਇਸ ਸ਼ਬਦ ਦਾ ਜਾਪ 5 ਵਾਰ ਕਰ ਲਵੋ

ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ {ਪੰਨਾ 704}

Check Also

ਇਹ 5 ਸ਼ਬਦ ਦਿਨ ਇੱਕ ਵਾਰ ਜਾਪ ਕਰਨਾ

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ …