Home / ਸਿੱਖੀ ਖਬਰਾਂ / ਵਿਗਿਆਨੀਆਂ ਨੇ ਮੰਨਿਆ ਦੁਨੀਆ ਦੇ ਖਤਮ ਹੋਣ ਦੀ ਸ਼ੁਰੂਆਤ

ਵਿਗਿਆਨੀਆਂ ਨੇ ਮੰਨਿਆ ਦੁਨੀਆ ਦੇ ਖਤਮ ਹੋਣ ਦੀ ਸ਼ੁਰੂਆਤ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

Check Also

ਇਹ 2 ਚੀਜਾਂ ਮੱਥੇ ਨਹੀਂ ਲੱਗਣੀਆਂ ਚਾਹੀਦੀ ਨਹੀਂ

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ …