ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ (Guru Tegh Bahadur Ji Shaheedi Diwas) ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।