Home / ਸਿੱਖੀ ਖਬਰਾਂ / ਔਰਤਾਂ ਜਰੂਰ ਸੁਣਨ ਇਹ ਸ਼ਬਦ

ਔਰਤਾਂ ਜਰੂਰ ਸੁਣਨ ਇਹ ਸ਼ਬਦ

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

Check Also

ਇਹ 2 ਚੀਜ਼ਾ ਦਾ ਦਾਨ ਨਹੀਂ ਕਰਨਾ

ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ …