Home / ਪੰਜਾਬੀ ਖਬਰਾਂ / ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸੇ ਸੰਦਰਭ ਵਿੱਚ ਸੱਦਿਆ ਗਿਆ। ਮਿਲੇ ਵੇਰਵਿਆਂ ਮੁਤਾਬਕ ਲਗਭਗ 50 ਅਕਾਲੀ ਆਗੂਆਂ ਨੂੰ ਸਵੇਰੇ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਹੋਇਆ ਹੈ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

Check Also

ਲੋਹੜੀ ਤੋਂ ਬਾਅਦ ਵਧੇਗੀ ਠੰਡ!

ਦੇਸ਼ ਭਰ ਵਿੱਚ ਮੌਸਮ ਖਰਾਬ ਹੈ। ਕਸ਼ਮੀਰ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਬਹੁਤ ਜ਼ਿਆਦਾ …