Home / ਸਿੱਖੀ ਖਬਰਾਂ / ਪਾਠ ਕਰਨ ਤੇ ਵੀ ਦੁੱਖ ਕਿਉ ਮਿਲਦੇ ਨੇ

ਪਾਠ ਕਰਨ ਤੇ ਵੀ ਦੁੱਖ ਕਿਉ ਮਿਲਦੇ ਨੇ

ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।


ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

Check Also

2025 ਬਾਰੇ ਭਵਿੱਖਤ ਬਚਨ ਮੇਰੇ ਨਾਲ ਸੱਚ ਹੋਏ

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) …