ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਰਹੇ ਵਿਵਾਦ ਕਾਰਨ ਲੁਧਿਆਣਾ ਵਿਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕੇ ਪੁਲਸ ਛਾਉਣੀ ‘ਚ ਤਬਦੀਲ ਹੋ ਚੁੱਕੇ ਹਨ। ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਇਸ ਸਬੰਧ ਵਿਚ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੇ ਇਰਾਦੇ ਨਾਲ ਇਕੱਠੇ ਹੋਏ। ਬੰਨ੍ਹ ਮਾਰਨ ਦੀ ਕਾਲ ਪਹਿਲਾਂ ਹੀ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਸੀ। ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵੱਡੀ ਗਿਣਤੀ ਵਿਚ ਫ਼ੋਰਸ ਤਾਇਨਾਤ ਕੀਤੀ ਗਈ ਸੀ। ਕਾਲੇ ਪਾਣੀ ਦਾ ਮੋਰਚਾ ਦੇ ਕਈ ਆਗੂਆਂ ਤੇ ਹਮਾਇਤੀਆਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੇਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਰਿਕੇਡਿੰਗ ਤੇ ਵਾਟਰ ਕੈਨੇਨ ਮੌਕੇ ‘ਤੇ ਤਾਇਨਾਤ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਅੱਜ ਪੁਲਸ ਵਲੋਂ ਬਲਬੀਰ ਸਿੰਘ ਰਾਜੇਵਾਲ ਸਣੇ ਕਈ ਵੱਡੇ ਆਗੂਆਂ ਨੂੰ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਹੀ ਹਿਰਾਸਤ ਵਿਚ ਲੈ ਲਿਆ ਸੀ। ਦੱਸ ਦਈਏ ਕਿ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੀਟੀਪੀ ਪਲਾਂਟ ਲਾਗੇ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਬਹੁੱਤੇ ਪ੍ਰਦਰਸ਼ਨਕਾਰੀਆਂ ਨੂੰ ਹਾਲੇ ਸੀਟੀਪੀ ਪੁਆਇੰਟ ਤੋਂ ਕਈ ਕਿਲੋਮੀਟਰ ਪਿੱਛੇ ਰੋਕ ਲਿਆ ਹੈ। ਜਿਸ ਕਾਰਨ ਫਿਰੋਜ਼ਪੁਰ ਰੋਡ ‘ਤੇ ਪ੍ਰਦਰਸ਼ਨਕਾਰੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ।
Check Also
ਲੋਹੜੀ ਤੋਂ ਬਾਅਦ ਵਧੇਗੀ ਠੰਡ!
ਦੇਸ਼ ਭਰ ਵਿੱਚ ਮੌਸਮ ਖਰਾਬ ਹੈ। ਕਸ਼ਮੀਰ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਬਹੁਤ ਜ਼ਿਆਦਾ …