Home / ਸਿੱਖੀ ਖਬਰਾਂ / ਹਰ ਇੱਛਾ ਪੂਰੀ ਕਰਨ ਲਈ ਸ਼ਬਦ

ਹਰ ਇੱਛਾ ਪੂਰੀ ਕਰਨ ਲਈ ਸ਼ਬਦ

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ {ਪੰਨਾ 508}ਪਦਅਰਥ: ਸਹਸਾ = ਤੌਖਲਾ। ਆਪੈ = ਆਪ ਹੀ। ਧੰਧੈ ਮਾਰ = ਧੰਧਿਆਂ ਦੀ ਮਾਰ। ਆਚਾਰੁ = ਰਹਣੀ, ਵਰਤੋਂ।


ਅਰਥ: ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ {ਪੰਨਾ 509}

Check Also

2025 ਬਾਰੇ ਭਵਿੱਖਤ ਬਚਨ ਮੇਰੇ ਨਾਲ ਸੱਚ ਹੋਏ

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) …