ਲੁਧਿਆਣਾ ਦੇ ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਇਹ ਸਾਰੇ ਸ੍ਰੀ ਫਤਿਹਗੜ੍ਹ ਸਾਹਿਬ ਦਰਸ਼ਨਾਂ ਲਈ ਜਾ ਰਹੇ ਸਨ।
ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਟਰਾਲੀ ਦੇ ਪਿੱਛੇ ਆ ਰਹੇ ਇੱਕ ਕਾਰ ਚਾਲਕ ਵੱਲੋਂ ਬਣਾਈ ਗਈ ਸੀ। ਵੀਡੀਓ ‘ਚ ਟਰੈਕਟਰ ਟਰਾਲੀ ਦੀ ਸਪੀਡ ਜ਼ਿਆਦਾ ਨਜ਼ਰ ਆ ਰਹੀ ਹੈ ਤੇ ਇਸ ਨੂੰ ਚਲਾਉਣ ਦਾ ਤਰੀਕਾ ਵੀ ਖਤਰਨਾਕ ਹੈ। ਅੱਗੇ ਜਾ ਕੇ ਇਹ ਟਰੈਕਟਰ ਟਰਾਲੀ ਪਿੰਡ ਗੱਗੜਮਾਜਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ।
ਚਸ਼ਮਦੀਦ ਸਤਨਾਮ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਦੀ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਹੋਣ ਦਾ ਅਨੁਮਾਨ ਹੈ। ਇਸ ਨੂੰ ਦੇਖ ਕੇ ਲੱਗਦਾ ਸੀ ਕਿ ਕੋਈ ਅਜਨਬੀ ਇਸ ਨੂੰ ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ।
ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇੱਕ ਹੇਠਾਂ ਸੜਕ ‘ਤੇ ਡਿੱਗ ਗਿਆ। ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਦੇ ਡਾਕਟਰ ਆਕਾਸ਼ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਅਤੇ ਰਣਜੀਤ ਜ਼ਖ਼ਮੀ ਹੋ ਗਏ।