ਭਾਈ ਸੰਗਤ ਸਿੰਘ ਦਾ ਜਨਮ 25ਅਪ੍ਰੈਲ, 1667 ਈ. ਨੂੰ ਭਾਈ ਰਣੀਆ ਜੀ ਤੇ ਬੀਬੀ ਅਮਰੋ ਜੀ ਦੇ ਗ੍ਰਹਿ ਵਿਖੇ ਹੋਇਆ । ਬਾਬਾ ਸੰਗਤ ਸਿੰਘ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਸਹਿਬਾਨ ਤੋਂ 4 ਮਹੀਨੇ ਛੋਟੇ ਸੀ 1 ਇਨ੍ਹਾ ਦਾ ਦਾ ਚਿਹਰਾ-ਮੋਹਰਾ ਹੂ-ਬ-ਹੂ ਦਸਮੇਸ਼ ਪਿਤਾ ਦੇ ਚਿਹਰੇ ਨਾਲ ਮੇਲ ਖਾਂਦਾ ਸੀ।
ਗੁਰੂ ਜੀ ਨੇ 7 ਪੋਹ ਦੀ ਰਾਤ ਨੂੰ ਰੋਪੜ ਤੋਂ ਚਮਕੌਰ ਸਾਹਿਬ ਜਾਣ ਦਾ ਫੈਸਲਾ ਲਿਆ। ਗੁਰੂ ਜੀ ਰਾਤ ਨੂੰ ਆਪਣੇ ਨਾਲ ਦੇ ਚਾਲ੍ਹੀ ਸਿੰਘਾਂ ਸਮੇਤ ਚਮਕੌਰ ਦੀ ਕੱਚੀ ਗੜ੍ਹੀ ਵਿਚ ਆ ਬਿਰਾਜੇ। ਅਗਲੇ ਦਿਨ ਸਵੇਰੇ 8 ਪੋਹ, ਸੰਮਤ 1761 ਨੂੰ ਸੰਸਾਰ ਦੇ ਅਨੋਖੇ ਤੇ ਚਮਤਕਾਰੀ ਯੁੱਧ ਦੀ ਸ਼ੁਰੂਆਤ ਹੋਈ। ਇਕ ਪਾਸੇ ਕੇਵਲ ਭੁੱਖੇ ਤੇ ਥੱਕੇ 40 ਸਿੰਘ, ਦੂਜੇ ਪਾਸੇ ਵੈਰੀ ਦਲ ਦੀ ਭਾਰੀ ਫੌਜ-10 ਲਖ ਤੋਂ ਵਧ 1 ਇਸ ਗੜ੍ਹੀ ਦੇ ਸਿੰਘਾਂ ਅਤੇ ਮੁਗ਼ਲ ਫੌਜਾਂ ਵਿਚਾਲੇ ਬਹੁਤ ਘਮਸਾਣ ਦੀ ਜੰਗ ਹੋਈ। ਧਰਤੀ ’ਤੇ ਏਨਾ ਖੂਨ ਡੁੱਲ੍ਹਿਆ ਕਿ ਗਰਦ ਵੀ ਉਡਣੋਂ ਬੰਦ ਹੋ ਗਈ। ਵੈਰੀ ਦਲ ਨਾਲ ਜੂਝਦੇ ਹੋਏ ਸਿੰਘ ਸ਼ਹਾਦਤ ਦਾ ਜਾਮ ਪੀ ਗਏ।
ਗੁਰੂ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਬੇਨਤੀ ਮੰਨ ਕੇ ਉਨ੍ਹਾਂ ਨਾਲ ਹੋਰ ਸਿੰਘਾਂ ਨੂੰ ਥਾਪੜਾ ਦੇ ਕੇ ਜੰਗ ਵੱਲ ਤੋਰ ਦਿੱਤਾ। ਬਾਬਾ ਅਜੀਤ ਸਿੰਘ ਤੇ ਬਾਕੀ ਸਿੰਘ ਆਪਣੀ ਜਾਣ ਤਕ ਦੁਸ਼ਮਣਾਂ ਦੇ ਆਹੂ ਲਾਹੁੰਦੇ ਲਾਹੁੰਦੇ ਆਖ਼ਰ ਸ਼ਹਾਦਤ ਦਾ ਜਾਮ ਪੀ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਯੁੱਧ ਦਾ ਸਾਰਾ ਨਜ਼ਾਰਾ ਆਪਣੀ ਅੱਖੀਂ ਡਿੱਠਾ ਤੇ ਜੈਕਾਰਾ ਗਜਾਇਆ ਤੇ ਬਚਨ ਕੀਤੇ:
ਪੀਯੋ ਪਿਯਾਲਾ ਪ੍ਰੇਮ ਕਾ ਭਯੋ ਸੁਮਨ ਅਵਤਾਰ।
ਆਜ ਖ਼ਾਸ ਭਏ ਖਾਲਸਾ, ਸਤਿਗੁਰੁ ਕੇ ਦਰਬਾਰ।
ਇਸ ਤੋਂ ਬਾਅਦ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੂੰ ਜੰਗ ਲਈ ਆਪਣੇ ਹੱਥੀਂ ਤਿਆਰ ਕਰ ਗੁਰੂ ਜੀ ਨੇ ਹੋਰ ਸਿੰਘ ਨਾਲ ਤੋਰੇ। ਉਸ ਸਮੇਂ ਬਾਬਾ ਜੁਝਾਰ ਸਿੰਘ ਜੀ ਦੇ ਮੈਦਾਨ ਵਿਚ ਆਉਣ ਨਾਲ ਯੁੱਧ ਇਕ ਵਾਰ ਫੇਰ ਭੱਖ ਪਿਆ। ਮੁਗ਼ਲ ਫੌਜਾਂ ਦੀ ਗਿਣਤੀ ਵੱਧ ਹੋਣ ਕਰਕੇ ਉਨ੍ਹਾਂ ਦੇ ਹੌਸਲੇ ਵਧੇ ਹੋਏ ਸਨ ਤੇ ਉਨ੍ਹਾਂ ਨੇ ਸਾਹਿਬਜ਼ਾਦੇ ਸਮੇਤ ਸਾਰੇ ਸਿੰਘਾਂ ਨੂੰ ਘੇਰੇ ਵਿਚ ਲੈ ਲਿਆ। ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੇਜ਼ਾ ਹੱਥ ਵਿਚ ਫੜ ਦੁਸ਼ਮਣਾਂ ਤੇ ਟੁਟ ਕੇ ਪੈ ਗਏ । ਇਸ ਤਰ੍ਹਾਂ ਘੇਰਾ ਟੁੱਟ ਗਿਆ ਤੇ ਅਨੇਕਾਂ ਦੁਸ਼ਮਣਾਂ ਨੂੰ ਪਾਰ ਬੁਲਾਇਆ। ਅੰਤ ਵੈਰੀ ਦਲ ਨਾਲ ਜੂਝਦੇ ਹੋਏ ਬਾਬਾ ਜੁਝਾਰ ਸਿੰਘ ਜੀ ਵੀ ਇਕ ਮਹਾਨ ਸੂਰਬੀਰ ਯੋਧੇ ਦੀ ਤਰ੍ਹਾਂ ਸ਼ਹਾਦਤ ਦਾ ਜਾਮ ਪੀ ਗਏ।
Check Also
ਛੋਟੇ ਸਾਹਿਬਜ਼ਾਦਿਆਂ ਦਾ ਅਸਲ ਇਤਿਹਾਸ
ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ, ਜਿਨ੍ਹਾਂ …