Home / ਸਿੱਖੀ ਖਬਰਾਂ / ਛੋਟੇ ਸਾਹਿਬਜ਼ਾਦਿਆਂ ਦਾ ਅਸਲ ਇਤਿਹਾਸ

ਛੋਟੇ ਸਾਹਿਬਜ਼ਾਦਿਆਂ ਦਾ ਅਸਲ ਇਤਿਹਾਸ

ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ, ਜਿਨ੍ਹਾਂ ਦੇ ਉੱਤਰ ਤੋਂ ਉਨ੍ਹਾਂ ਨੂੰ ਬਾਗ਼ੀ ਸਿੱਧ ਕੀਤਾ ਜਾਵੇ। ਸਾਹਿਬਜ਼ਾਦਿਆਂ ਨੇ ਠੋਕ ਕੇ ਜਵਾਬ ਦਿੱਤਾ: “ਹਮਰੇ ਬੰਸ ਰੀਤਿ ਇਮ ਆਈ। ਸੀਸ ਦੇਤਿ ਪਰ ਧਰਮ ਨ ਜਾਈ।” ਉਸ ਨੇ ਵਜ਼ੀਰ ਖ਼ਾਨ ਨੂੰ ਵੀ ਉਕਸਾਇਆ ਕਿ ਇਨ੍ਹਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਕਿਉਂਕਿ ਇਹ ਬਾਗ਼ੀ ਪਿਤਾ ਦੇ ਬਾਗ਼ੀ ਪੁੱਤਰ ਹਨ ਅਤੇ ਵੱਡੇ ਹੋ ਕੇ ਮੁਗ਼ਲੀਆ ਸਲਤਨਤ ਲਈ ਖ਼ਤਰਾ ਬਣ ਜਾਣਗੇ। ਸੁੱਚਾ ਨੰਦ ਦੀਆਂ ਉਕਸਾਊ ਦਲੀਲਾਂ ਸੁਣ ਕੇ ਵਜ਼ੀਰ ਖ਼ਾਨ ਨੇ ਵੀ ਬੱਚਿਆਂ ਨੂੰ ਸਜ਼ਾ ਦੇਣ ਦਾ ਮਨ ਬਣਾ ਲਿਆ। ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਪਰੰਤੂ ਕੁਰਾਨ ਸ਼ਰੀਫ ਦੀਆਂ ਸਿੱਖਿਆਵਾਂ ਤੋਂ ਉਲਟ ਦੋਹਾਂ ਬੱਚਿਆਂ ਨੂੰ ਕੰਧਾਂ ਵਿਚ ਚਿਣੇ ਜਾਣ ਦਾ ਫਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤਕ ਆਈ ਤਾਂ ਡਿੱਗ ਗਈ ਸੀ। ਬੱਚਿਆਂ ਦੇ ਫੁੱਲਾਂ ਵਰਗੇ ਸਰੀਰ ਬੇਹੋਸ਼ ਹੋ ਗਏ ਸਨ।

ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਸਮਾਣਾ ਦੇ ਦੋ ਜਲਾਦਾਂ ਸਾਸ਼ਲ ਬੇਗ ਅਤੇ ਬਾਸ਼ਲ ਬੇਗ ਨੇ ਦੋਵਾਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਦੁਨੀਆਂ ਦੀ ਇਹ ਅਜੀਮ, ਨਿਵੇਕਲੀ, ਲਾਮਿਸਾਲ, ਦਿਲ-ਕੰਬਾਊ ਅਤੇ ਇਤਿਹਾਸਕ ਸ਼ਹੀਦੀ ਨੇ ਭਾਰਤ ਦੇ ਇਤਿਹਾਸ ਦਾ ਵਹਿਣ ਹੀ ਮੋੜ ਦਿੱਤਾ ਅਤੇ ਦੁਨੀਆਂ ਨੂੰ ਅਸਚਰਜਤਾ ਵਿਚ ਪਾ ਦਿੱਤਾ। ਸਾਹਿਬਜ਼ਾਦਿਆਂ ਨੇ ਆਪਣੇ ਸੀਸ ਭੇਟ ਕਰ ਕੇ ਸਿੱਖ ਕੌਮ ਅਤੇ ਭਾਰਤ ਦਾ ਸੀਸ ਉੱਚਾ ਕਰ ਦਿੱਤਾ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈਅ ਵਿੱਚੋਂ ਲੰਘਾਇਆ ਗਿਆ ਸੀ ਅਤੇ ਤੜਫਾ-ਤੜਫਾ ਕੇ ਸ਼ਹੀਦ ਕੀਤਾ ਗਿਆ ਸੀ। ਇਹ ਸਾਰਾ ਤਸ਼ਦੱਦ ਉਨ੍ਹਾਂ ਨੇ ਕਿਵੇਂ ਬਰਦਾਸ਼ਤ ਕੀਤਾ, ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਨੇ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ, ਦੇਸ਼ ਅਤੇ ਕੌਮ ਦੀ ਸ਼ਾਨ ਨੂੰ ਕਾਇਮ ਹੀ ਨਹੀਂ ਰੱਖਿਆ ਸਗੋਂ ਉੱਚਾ ਚੁੱਕਿਆ ਅਤੇ ਖਾਲਸਾ ਪੰਥ ਨੂੰ ਲਾਸਾਨੀ ਅਤੇ ਇਤਿਹਾਸਕ ਫ਼ਤਿਹ ਦਿਵਾਈ। ਇਸ ਸ਼ਹੀਦੀ ਸਬੰਧੀ ਅਲਾਮਾ ਇਕਬਾਲ, ਮੁਗ਼ਲ ਤਾਨਾਸ਼ਾਹਾਂ ਅਤੇ ਦੀਨ-ਏ-ਮੁਹੰਮਦੀ ਦੇ ਠੇਕੇਦਾਰਾਂ ਨੂੰ ਇਉਂ ਫਿਟਕਾਰ ਪਾਉਂਦੇ ਲਿਖਦੇ ਹਨ:

ਕਤਲ-ਏ-ਮਾਸੂਮ ਕਰਤੇ ਹੋ ਔਰ ਇਸੇ ਇਨਸਾਫ-ਏ ਖੁਦਾ ਕਹਤੇ ਹੋ।
ਕਿਆ ਇਸੀ ਕੋ ਦੀਨ-ਏ-ਮੁਹੰਮਦ ਕਹਤੇ ਹੋ।
ਬਿਰਧ ਉਮਰੇ ਮਾਤਾ ਗੁਜਰੀ ਜੀ ਵੀ ਠੰਡੇ ਬੁਰਜ ਅੰਤਾਂ ਦੇ ਤਸੀਹੇ ਝਲਦੇ ਹੋਏ ਸ਼ਹੀਦੀ ਪਾ ਗਏ। ਭਾਰਤ ਅਤੇ ਸਿੱਖ ਕੌਮ ਦੇ ਇਤਿਹਾਸ ਵਿਚ ਸੱਚ, ਹੱਕ, ਧਰਮ, ਮਨੁੱਖੀ ਅਧਿਕਾਰ ਅਤੇ ਰਾਸ਼ਟਰੀ ਗੌਰਵ ਲਈ ਕਿਸੇ ਇਸਤਰੀ ਦੀ ਇਹ ਪਹਿਲੀ ਸ਼ਹੀਦੀ ਸੀ।

Check Also

ਕਲਗੀ ਭਾਈ ਸੰਗਤ ਸਿੰਘ ਜੀ ਜਾਂ ਭਾਈ ਜੈਤਾ ਜੀ ਨੂੰ ਸਜਾਈ ਸੀ ?

ਭਾਈ ਸੰਗਤ ਸਿੰਘ ਦਾ ਜਨਮ 25ਅਪ੍ਰੈਲ, 1667 ਈ. ਨੂੰ ਭਾਈ ਰਣੀਆ ਜੀ ਤੇ ਬੀਬੀ ਅਮਰੋ …