Home / ਪੰਜਾਬੀ ਖਬਰਾਂ / ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ। ਅੱਜ ਵੀ ਪੰਜਾਬ ’ਚ ਕਈ ਇਲਾਕਿਆਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਸੜਕਾਂ ’ਤੇ ਵਾਹਨਾ ਦੀ ਰਫਤਾਰ ਕਾਫੀ ਘੱਟ ਗਈ ਹੈ।

ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ’ਚ ਵੀ ਸੰਘਣੀ ਧੁੰਦ ਛਾਈ ਹੋਈ ਹੈ। ਨਾਲ ਹੀ ਤਾਪਮਾਨ ’ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਭਰ ’ਚ ਸਵੇਰ ਤੋਂ ਹੀ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੇ ਨਾਲ ਨਾਲ ਤੂਫਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਅਲਰਟ ਜਾਰੀ ਕੀਤਾ ਗਿਆ ਹੈ। 4 ਜਨਵਰੀ ਨੂੰ ਮੌਸਮ ‘ਚ ਬਦਲਾਅ ਹੋ ਸਕਦਾ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨ ਪੰਜਾਬ ਦਾ ਬਠਿੰਡਾ ਸ਼ਹਿਰ ਕਾਫੀ ਠੰਢਾ ਰਿਹਾ ਸੀ ਜਿਸ ਦਾ ਤਾਪਮਾਨ5 ਡਿਗਰੀ ਸੀ।

ਦਿੱਲੀ ਵਿਚ ਸ਼ੁੱਕਰਵਾਰ, 3 ਜਨਵਰੀ, 2025 ਨੂੰ ਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ‘ਤੇ ਵਿਆਪਕ ਪ੍ਰਭਾਵ ਪਿਆ। ਸੰਘਣੀ ਧੁੰਦ ਕਾਰਨ 500 ਤੋਂ ਵੱਧ ਉਡਾਣਾਂ ਅਤੇ 24 ਟਰੇਨਾਂ ਲੇਟ ਹੋਈਆਂ। Flightradar24 ਦੇ ਅਨੁਸਾਰ ਸ਼ਾਮ 5:30 ਵਜੇ ਤੱਕ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ‘ਤੇ ਲਗਭਗ 145 ਆਗਮਨ ਉਡਾਣਾਂ ਅਤੇ 394 ਰਵਾਨਗੀ ਉਡਾਣਾਂ ਪ੍ਰਭਾਵਿਤ ਹੋਈਆਂ। ਭਾਰਤੀ ਮੌਸਮ ਵਿਭਾਗ (IMD) ਨੇ ਪਾਲਮ ਹਵਾਈ ਅੱਡੇ ‘ਤੇ “ਬਹੁਤ ਸੰਘਣੀ” ਧੁੰਦ ਦੀ ਪੁਸ਼ਟੀ ਕੀਤੀ, ਜਿੱਥੇ ਸਵੇਰੇ 8:00 ਵਜੇ ਤੋਂ ਸਵੇਰੇ 9:30 ਵਜੇ ਤੱਕ ਦ੍ਰਿਸ਼ਤਾ ਜ਼ੀਰੋ ਮੀਟਰ ਤੱਕ ਘਟ ਗਈ। ਇਸ ਸਥਿਤੀ ਵਿੱਚ ਥੋੜ੍ਹਾ ਸੁਧਾਰ ਹੋਇਆ ਅਤੇ 10:00 ਵਜੇ ਤੱਕ 50 ਮੀਟਰ ਤੱਕ ਪਹੁੰਚ ਗਿਆ। ਘੱਟ ਰਫ਼ਤਾਰ ਵਾਲੀਆਂ ਹਵਾਵਾਂ (4 km/h ਤੋਂ ਘੱਟ) ਨੇ ਧੁੰਦ ਨੂੰ ਹੋਰ ਵਧਾ ਦਿੱਤਾ।

Check Also

PM ਜਸਟਿਨ ਟਰੂਡੋ ਨੇ ਦਿੱਤਾ ਅਸਤੀਫ਼ਾ

ਕੈਨੇਡਾ ਦੀ ਸਿਆਸਤ ‘ਚ ਇਕ ਵੱਡਾ ਧਮਾਕਾ ਹੋ ਗਿਆ ਹੈ, ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ …