Home / ਸਿੱਖੀ ਖਬਰਾਂ / ਬਾਬਾ ਹੰਸਾਲੀ ਵਾਲਿਆ ਦੇ 2025 ਬਾਰੇ ਭਵਿੱਖਬਾਣੀ

ਬਾਬਾ ਹੰਸਾਲੀ ਵਾਲਿਆ ਦੇ 2025 ਬਾਰੇ ਭਵਿੱਖਬਾਣੀ

ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ।੧।ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ। ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ।੨।

ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥ {ਪੰਨਾ 706}ਪਦਅਰਥ: ਜਿਸੁ ਬਿਸਰਤ = ਜਿਸ ਜਿੰਦ ਦੇ ਵਿਛੋੜੇ ਨਾਲ। ਭਸਮ = ਸੁਆਹ। ਪ੍ਰੇਤੁ = ਅਪਵਿਤ੍ਰ ਹਸਤੀ। ਸਭਿ = ਸਾਰੇ ਲੋਕ। ਸੋਈ ਹੇਤੁ = ਇਤਨਾ ਪਿਆਰ। ਅਨਰਥ = ਮੰਦੇ ਕੰਮ। ਦਰਬੁ = ਧਨ। ਸੰਚਿਆ = ਇਕੱਠਾ ਕੀਤਾ। ਕਰਿ = ਕਰ ਕੇ। ਕੇਤੁ ਕਾਰਜਿ = (ਉਸ ਜਿੰਦ ਦੇ) ਕਿਸ ਕੰਮ? ਲੁਣੈ = ਵੱਢਦਾ ਹੈ। ਇਹੁ = ਇਹ ਸਰੀਰ। ਕਰਮ ਖੇਤੁ = ਕਰਮਾਂ ਦਾ ਖੇਤ। ਅਕਿਰਤਘਣਾ = (ਕ੍ਰਿਤਘਨ) ਕੀਤੇ ਨੂੰ ਭੁਲਾਉਣ ਵਾਲਾ।

ਅਰਥ: ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ। ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ।ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ। ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ।੪।

Check Also

ਗੁਰੂ ਸਾਹਿਬ ਨੇ ਡਾਕਟਰੀ ਇਲਾਜ ਲਈ ਕਿਉ ਮਨਾ ਕੀਤਾ

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ …