Home / ਵੀਡੀਓ / ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ

ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ

ਤਿੱਬਤ ਅਤੇ ਨੇਪਾਲ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦੋਹਾਂ ਦੇਸ਼ਾਂ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਸਵੇਰੇ 6.35 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ। ਚੀਨ ਨੇ ਜਾਣਕਾਰੀ ਦਿੱਤੀ ਹੈ ਕਿ ਤਿੱਬਤ ‘ਚ ਭੂਚਾਲ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

ਇਸ ਤੋਂ ਇਲਾਵਾ ਅਸਾਮ, ਸਿੱਕਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਯੂਐਸਜੀਐਸ ਭੂਚਾਲ ਵਿਗਿਆਨ ਦੇ ਅਨੁਸਾਰ, ਭੂਚਾਲ ਦਾ ਕੇਂਦਰ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ, ਸੱਤ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਖਤਰਨਾਕ ਸ਼੍ਰੇਣੀ ਵਿੱਚ ਆਉਂਦੇ ਹਨ।

ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਤਿੱਬਤ ਖੇਤਰ ਦੇ ਜਿਜਾਂਗ ‘ਚ ਮੰਗਲਵਾਰ ਸਵੇਰੇ ਭੂਚਾਲ ਆਇਆ। ਇੱਥੇ ਸਵੇਰੇ 6:30 ਵਜੇ 10 ਕਿਲੋਮੀਟਰ ਦੀ ਡੂੰਘਾਈ ‘ਤੇ 7.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਬਾਅਦ 7:02 ‘ਤੇ 4.7 ਤੀਬਰਤਾ ਦੇ ਭੂਚਾਲ, 07:07 ‘ਤੇ 4.9 ਤੀਬਰਤਾ ਦੇ ਅਤੇ 7:13 ‘ਤੇ ਪੰਜ ਤੀਬਰਤਾ ਦੇ ਭੂਚਾਲ ਆਏ।

Check Also

ਪੰਜਾਬ ਦੇ 23 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ

ਪੰਜਾਬ ਵਿਚ ਪਹਿਲਾਂ ਹੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਇਸ …