ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।