ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ ਹੋ ਗਿਆ। ਉਹ 8 ਸਾਲਾਂ ਤੋਂ ਵੱਧ ਸਮੇਂ ਤੱਕ ਭੁੱਖ ਹੜਤਾਲ ਕਰਨ ਲਈ ਮਸ਼ਹੂਰ ਸਨ, ਉਨ੍ਹਾਂ ਦੀ ਭੁੱਖ ਹੜਤਾਲ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸੀ। ਬੰਦੀ ਸਿੰਘ ਉਹ ਸਿੱਖ ਹਨ, ਜੋ ਕਿ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ।ਬਾਪੂ ਸੂਰਤ ਸਿੰਘ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਭਾਰਤੀ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ਾਂਤੀਪੂਰਨ ਅੰਦੋਲਨਾਂ ਵਿੱਚੋਂ ਇੱਕ ਬਣ ਗਿਆ।
ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ——ਬਾਪੂ ਸੂਰਤ ਸਿੰਘ ਨੇ ਆਪਣੀ ਭੁੱਖ ਹੜਤਾਲ ਰਾਹੀਂ ਸਿੱਖ ਭਾਈਚਾਰੇ ਦੇ ਹੱਕਾਂ ਲਈ ਆਵਾਜ਼ ਚੁੱਕੀ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਦੇ ਸੰਘਰਸ਼ ਨੇ ਦੇਸ਼ ਭਰ ਵਿੱਚ ਸਿੱਖਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਪ੍ਰਤੀਕ ਵਜੋਂ ਸਤਿਕਾਰਿਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ, ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਲਈ ਯਾਦ ਰੱਖਿਆ ਜਾਵੇਗਾ।
ਕੌਣ ਸੀ ਬਾਪੂ ਸੂਰਤ ਸਿੰਘ ਖ਼ਾਲਸਾ? ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।
ਬੰਦੀ ਸਿੰਘਾਂ ਦੇ ਹੱਕ ਵਿਚ ਭੁੱਖ ਹੜ੍ਹਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਜੀ ਅੱਜ 91 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ । ਪਿਛਲੇ ਨੌ ਸਾਲ ਬੰਦੀ ਸਿੰਘਾਂ ਲਈ ਭੁੱਖ ਹੜ੍ਹਤਾਲ ਤੇ ਬੈਠੇ ਸਨ
,ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਬਾਪੂ ਜੀ ਨੇ ਪੂਰੇ ਸਿੱਖ ਜਗਤ ਦਾ ਧਿਆਨ ਬੰਦੀ ਸਿੰਘਾਂ ਵੱਲ ਦੁਆਇਆ ।ਸਿੱਖੀ ਸਿਦਕ,ਭਰੋਸਾ ਰੱਖ ਦੂਜਿਆਂ ਲਈ ਆਪਾ ਵਾਰਨ ਵਾਲੀਆਂ ਰੂਹਾਂ ਨੂੰ ਸਿਜਦਾ