Home / ਪੰਜਾਬੀ ਖਬਰਾਂ / ਪੰਜਾਬ ‘ਚ ਲਗਾਤਾਰ 3 ਦਿਨ ਪਵੇਗਾ ਮੀਂਹ !

ਪੰਜਾਬ ‘ਚ ਲਗਾਤਾਰ 3 ਦਿਨ ਪਵੇਗਾ ਮੀਂਹ !

ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਨੂੰ ਜ਼ਿਆਦਾਤਰ ਇਲਾਕਿਆਂ ਵਿਚ ਧੁੰਦ ਰਹੇਗੀ। ਦੂਜੇ ਪਾਸੇ ਪੱਛਮੀ ਪ੍ਰਭਾਅ ਕਾਰਨ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਬਾਰਿਸ਼ ਦੇ ਆਸਾਰ ਬਣ ਰਹੇ ਹਨ।

ਮੌਸਮ ਵਿਭਾਗ ਮੁਤਾਬਕ ਬੀਤੇ ਦਿਨੀਂ 2 ਨਵੇਂ ਪੱਛਮੀ ਪ੍ਰਭਾਅ ਸਰਗਰਮ ਹੋਏ ਹਨ। ਪਹਿਲਾਂ ਪ੍ਰਭਾਅ ਈਰਾਨ ਦੀ ਸਰਹੱਦ ‘ਤੇ ਹੈ ਤੇ ਦੂਜੇ ਗੁਜਰਾਤ ਤੋਂ ਪੰਜਾਬ-ਰਾਜਸਥਾਨ ਦੀ ਸਰਹੱਦ ਤਕ ਟਰਫ਼ ਦੇ ਤੌਰ ‘ਤੇ ਸਰਗਰਮ ਹਨ। ਇਸ ਦਾ ਅਸਰ 21 ਜਨਵਰੀ ਨੂੰ ਪੰਜਾਬ ਵਿਚ ਵੇਖਣ ਨੂੰ ਮਿਲੇਗਾ, ਜਿਸ ਕਾਰਨ 21 ਜਨਵਰੀ ਤੋਂ 23 ਜਨਵਰੀ ਤਕ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਇਨ੍ਹਾਂ ਦਿਨਾਂ ਦੌਰਾਨ ਸੂਬੇ ਦੇ ਕੁਝ ਇਲਾਕਿਆਂ ਵਿਚ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 22 ਜਨਵਰੀ ਨੂੰ ਤਾਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੱਜ ਵਿਭਾਗ ਵੱਲੋਂ 17 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਾਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਥਾਵਾਂ ‘ਤੇ ਵਿਜ਼ੀਬਿਲਿਟੀ 50 ਮੀਟਰ ਦੇ ਕਰੀਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕਟੋ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਸ਼ਾਮਲ ਹਨ, ਜਿਨ੍ਹਾਂ ਵਿਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

Check Also

ਬਾਪੂ ਸੂਰਤ ਸਿੰਘ ਜੀ ਅਕਾਲ ਚਲਾਣਾ ਕਰ ਗਏ

ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ ਹੋ ਗਿਆ। ਉਹ 8 ਸਾਲਾਂ ਤੋਂ ਵੱਧ …