Home / ਸਿੱਖੀ ਖਬਰਾਂ / ਸੰਤ ਈਸ਼ਰ ਸਿੰਘ ਜੀ ਖੁਦ ਜਪਦੇ ਸੀ

ਸੰਤ ਈਸ਼ਰ ਸਿੰਘ ਜੀ ਖੁਦ ਜਪਦੇ ਸੀ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।
ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।


ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

Check Also

ਔਰਤਾਂ ਇਹ ਕੰਮ 17 ਦਿਨ ਕਰਨ ਬਸ !

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ …