ਸਿਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂੰ ਤੇ ਵੱਡੀ ਕਾਰਵਾਈ ਕਰਕੇ ਕੀਤਾ ਜਾ ਸਕਦਾ ਡਿਪੋਰਟ। ਆਉ ਜਾਣਦੇ ਹਾਂ ਆਖਰ ਇਹ ਖਬਰ ਕਿਉ ਵਾਇਰਲ ਹੋ ਰਹੀ ਆਖਰ ਗੁਰਪਤਵੰਤ ਪੰਨੂ ਦਾ ਅਮਰੀਕਾ ਦਾ ਪੱਕਾ ਨਾਗਰਿਕ ਹੈ ਉਸ ਨੂੰ ਮੋਦੀ ਸਰਕਾਰ ਕਿਉ ਡਿਪੋਰਟ ਕਰਵਾਉਣਾ ਚਾਹੁੰਦੀ ਹੈ। ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਅੱਜ US ਤੋਂ ਡਿਪੋਰਟ ਕੀਤੇ 104 ਭਾਰਤੀਆਂ ਨਾਲ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਇਆ US ਆਰਮੀ ਦਾ ਜਹਾਜ਼। ਜਿਸ ਤੋਂ ਮਗਰੋਂ ਸਭ ਦੀ ਅੱਖ ਗੁਰਪਤਵੰਤ ਪੰਨੂ ਤੇ ਹੈ ਕੀ ਮੋਦੀ ਤੇ ਅਮਿਤ ਸ਼ਾਹ ਦੀ ਜੋੜੀ ਪੰਨੂ ਤੇ ਵੱਡੀ ਕਾਰਵਾਈ ਕਰਵਾ ਕਿ ਉਸ ਨੂੰ ਭਾਰਤ ਦੀ ਧਰਤੀ ਤੇ ਲਿਆਂਦਾ ਜਾ ਸਕਦਾ ਹੈ। ਆਖਰ ਕਿਉ ਮੋਦੀ ਤੇ ਅਮਿਤ ਸ਼ਾਹ ਦੀ ਸਰਕਾਰ ਦੀ ਅੱਖ ਹਰ ਸਮੇਂ ਪੰਨੂ ਤੇ ਰਹਿੰਦੀ ਹੈ।
ਦਰਅਸਲ ਦੱਸ ਦਈਏ ਕਿ ਨੱਬੇ ਦੇ ਦਹਾਕੇ ਵਿੱਚ ਪੰਨੂ ਉੱਤੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਵਿੱਚ ਸਥਿਤ ਥਾਣਿਆਂ ਵਿੱਚ ਇਰਾਦਤਨ ਕਤਲ ਅਤੇ ਕਤਲ ਕਰਨ ਦੇ ਕੇਸ ਦਰਜ ਕੀਤੇ ਗਏ।ਸੂਤਰਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਉੱਪਰ ਕਈ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚ ਟਾਡਾ (ਟੈਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼) ਵੀ ਸ਼ਾਮਿਲ ਹੈ। ਪੰਨੂ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਪੁਲਿਸ ਨੇ ਝੂਠੇ ਮੁਕੱਦਮੇ ਦਾਇਰ ਕੀਤੇ ਸਨ।
ਇਸ ਦੇ ਨਾਲ ਹੀ ਪੰਨੂ ਨੇ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ 26 ਜਨਵਰੀ ਤੇ ਸ਼ਰੇਆਮ ਧਮਕੀ ਦਿੱਤੀ ਸੀ ਕਿ ਤੁਹਾਡਾ ਦੋਨਾ ਦਾ ਹਾਲ ਬੇਅੰਤ ਵਰਗਾ ਹੋਵੇਗਾ। ਜਿਸ ਮਗਰੋਂ ਕੇਦਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਸੀ।।ਦੱਸ ਦਈਏ ਕਿ ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।
ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।ਅਗਲੀ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ।