Home / ਸਿੱਖੀ ਖਬਰਾਂ / ਚੁੱਪ ਚਾਪ ਇਹ 1 ਦਾਨ ਕਰ ਦਿਉ

ਚੁੱਪ ਚਾਪ ਇਹ 1 ਦਾਨ ਕਰ ਦਿਉ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।


(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ

॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

Check Also

ਇਹ 5 ਸ਼ਬਦ ਅਰਦਾਸ ਸਮੇਂ ਬੋਲਣਾ ਲਈ ਕਹਿੰਦੇ ਸੀ

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ …