Home / ਸਿੱਖੀ ਖਬਰਾਂ / 10-10 ਫੁੱਟ ਪਾਣੀ ਆਉਣਾ ਹਿਮਾਚਲ ਤੋਂ

10-10 ਫੁੱਟ ਪਾਣੀ ਆਉਣਾ ਹਿਮਾਚਲ ਤੋਂ

ਹੇ ਮਾਧੋ! ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ।੧।(ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ) ; ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ।੧।ਰਹਾਉ।ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ। ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ। ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ।੨।੫।

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

Check Also

ਇਹ 5 ਸ਼ਬਦ ਅਰਦਾਸ ਸਮੇਂ ਬੋਲਣਾ ਲਈ ਕਹਿੰਦੇ ਸੀ

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ …