ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਇਸੇ ਦੇ ਚਲਦਿਆਂ ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਤੇਜ਼ ਹਨੇਰੀ ਚੱਲਣ ਤੋਂ ਬਾਅਦ ਮੀਂਹ ਪਿਆ। ਇਸ ਦੌਰਾਨ ਕਈ ਥਾਵਾਂ ’ਤੇ ਗੜੇਮਾਰੀ ਵੀ ਹੋਈ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਪਠਾਨਕੋਟ, ਬਟਾਲਾ, ਮਾਨਸਾ, ਭਵਾਨੀਗੜ੍ਹ, ਭਦੌੜ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਗੜੇਮਾਰੀ ਹੋਈ। ਸ਼ਾਮ ਵੇਲੇ ਜਲੰਧਰ, ਤਰਨ ਤਾਰਨ ਅਤੇ ਹੋਰ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਈ। ਗੜ੍ਹੇਮਾਰੀ ਕਾਰਨ ਸੜਕਾਂ ਉਤੇ ਬਰਫ਼ ਦੀ ਸਫੈਦ ਚਾਦਰ ਵਿੱਛ ਗਈ।
ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇਕ-ਦੋ ਦਿਨ ਮੌਸਮ ਇਸੇ ਤਰ੍ਹਾਂ ਰਹਿ ਸਕਦਾ ਹੈ। ਪਠਾਨਕੋਟ, ਬਟਾਲਾ, ਗੁਰਦਾਸਪੁਰ, ਜਲੰਧਰ, ਤਰਨ ਤਾਰਨ ਅਤੇ ਪਟਿਆਲਾ ਵਿਚ ਮੌਸਮ ਹੋਰ ਵਿਗੜ ਸਕਦਾ ਹੈ।
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ‘ਚ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਰੁਣਾਚਲ ਪ੍ਰਦੇਸ਼ ਵਿੱਚ 70 ਮਿਲੀਮੀਟਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਗੰਗਾ ਮੈਦਾਨੀ ਇਲਾਕਿਆਂ ‘ਚ ਬਿਜਲੀ ਦੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿੱਕਮ ਅਤੇ ਦਾਰਜੀਲਿੰਗ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ‘ਚ ਅਗਲੇ 24 ਘੰਟਿਆਂ ‘ਚ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
25 ਫਰਵਰੀ ਤੱਕ ਬਾਰਿਸ਼ ਹੋਵੇਗੀ—–ਮੌਸਮ ਵਿਭਾਗ ਨੇ ਕਿਹਾ ਕਿ 24 ਫਰਵਰੀ ਨੂੰ ਉੱਤਰ-ਪੱਛਮ ‘ਚ ਫਿਰ ਤੋਂ ਨਵੀਂ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਅਤੇ ਬਰਫਬਾਰੀ ਦਾ ਦੌਰ 24 ਤੋਂ 26 ਫਰਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। 21 ਤੋਂ 25 ਫਰਵਰੀ ਤੱਕ ਆਂਧਰਾ ਪ੍ਰਦੇਸ਼, ਮਾਹੇ, ਕੇਰਲ ਅਤੇ ਯਨਮ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਸਾਮ ‘ਤੇ ਚੱਕਰਵਾਤੀ ਸਰਕੂਲੇਸ਼ਨ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰ-ਪੂਰਬੀ ਰਾਜਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।