Home / ਪੰਜਾਬੀ ਖਬਰਾਂ / ਡਿਪੋਰਟ ਹੋਏ ਕਰਜ਼ਾਈ ਨੌਜਵਾਨਾਂ ਦਾ ਸਮਾਜ ‘ਤੇ ਕੀ ਅਸਰ

ਡਿਪੋਰਟ ਹੋਏ ਕਰਜ਼ਾਈ ਨੌਜਵਾਨਾਂ ਦਾ ਸਮਾਜ ‘ਤੇ ਕੀ ਅਸਰ

ਲੱਖਾਂ-ਕਰੋੜਾਂ ਦਾ ਕਰਜ਼ਾ ਚੁੱਕਿਆ ਉਹ ਵੀ ਗ਼ੈਰ-ਕਾਨੂੰਨੀ ਤੌਰ ‘ਤੇ ਬਾਹਰ ਜਾਣ ਲਈ, ਇਸ ਤੋਂ ਚੰਗਾ ਪੈਸਾ ਲਗਾ ਕੇ ਇੱਥੇ ਹੀ ਕੋਈ ਕਾਰੋਬਾਰ ਸ਼ੁਰੂ ਕਰ ਲੈਂਦੇ।’ਜਿੰਨੀ ਵਾਰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਗੈਰ-ਕਾਨੂੰਨੀ ਪਰਵਾਸੀ ਭਾਰਤੀਆਂ ਦਾ ਜ਼ਿਕਰ ਹੁੰਦਾ ਹੈ ਤਾਂ ਇਹ ਟਿੱਪਣੀ ਅਕਸਰ ਗੱਲਬਾਤ ਦਾ ਹਿੱਸਾ ਬਣ ਜਾਂਦੀ ਹੈ।

ਹੁਣ ਤੱਕ ਅਮਰੀਕਾ ਨੇ ਆਪਣੇ ਤਿੰਨ ਜਹਾਜ਼ਾਂ ਰਾਹੀਂ ਇਨ੍ਹਾਂ ਗੈਰ-ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਵਾਪਸ ਭੇਜਿਆ ਹੈ।ਇਸ ਦੇ ਨਾਲ ਹੀ ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਦੀ ਕੁੱਲ ਗਿਣਤੀ ਹੁਣ ਤੱਕ 332 ਤੱਕ ਪਹੁੰਚ ਗਈ ਹੈ। ਇਸ ਗਿਣਤੀ ਦਾ ਇੱਕ-ਤਿਹਾਈ ਹਿੱਸਾ ਪੰਜਾਬੀਆਂ ਦਾ ਹੈ।ਇਨ੍ਹਾਂ ਪੰਜਾਬੀਆਂ ‘ਚੋ ਜ਼ਿਆਦਾਤਰ ਲੋਕ ਕਰਜ਼ਾ ਚੁੱਕ ਕੇ ਅਮਰੀਕਾ ਨੂੰ ਗਏ ਸਨ। ਕਿਸੇ ਨੇ ਆਪਣੀ ਗੱਡੀ ਵੇਚੀ, ਕਿਸੇ ਨੇ ਜ਼ਮੀਨ, ਕਿਸੇ ਨੇ ਘਰ ਗਿਰਵੀ ਰੱਖਿਆ ਤੇ ਕਿਸੇ ਨੇ ਗਹਿਣੇ।

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ (Indians Deportation from America) ਕਰਨ ਦਾ ਸਿਲਸਲਾ ਜਾਰੀ ਹੈ। ਡੋਨਲਡ ਟਰੰਪ (Donald Trump) ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਗਏ ਸੈਂਕੜੇ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ।ਹੁਣ ਖਬਰ ਆ ਰਹੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 4 ਹੋਰ ਨੌਜਵਾਨ ਅੰਮ੍ਰਿਤਸਰ ਏਅਰਪੋਰਟ ਪਹੁੰਚੇ। ਚਾਰੇ ਨੌਜਵਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕ ਹਨ। ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਪਹੁੰਚੇ ਨੌਜਵਾਨਾਂ ਵਿੱਚ 2 ਬਟਾਲੇ ਅਤੇ 1 ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਅਮਰੀਕਾ ਦਾ ਤੀਜਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਾ ਸੀ। ਇਸ ਤੋਂ ਪਹਿਲਾਂ, 15 ਫ਼ਰਵਰੀ ਨੂੰ 116 ਦੇ ਕਰੀਬ ਭਾਰਤੀ ਨਾਗਰਿਕ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਸਨ। ਇਨ੍ਹਾਂ ਵਿੱਚ ਮਹਿਲਾਵਾਂ, ਮਰਦ ਤੇ ਬੱਚੇ ਵੀ ਸ਼ਾਮਲ ਹਨ। ਡਿਪੋਰਟ ਹੋ ਕੇ ਹਵਾਈ ਅੱਡੇ ਉੱਤੇ ਉਤਰਨ ਤੋਂ ਬਾਅਦ ਇਨ੍ਹਾਂ ਭਾਰਤੀਆਂ ਦੀ ਏਜੰਸੀਆਂ ਵਲੋਂ ਜਾਂਚ-ਪੜਤਾਲ ਕੀਤੀ ਗਈ ਅਤੇ ਲੋੜੀਂਦੀ ਪੁੱਛਗਿੱਛ ਵੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਨੂੰ ਰਵਾਨਾ ਕੀਤਾ ਗਿਆ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ …