Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਨੇ ਇਕ ਵਾਰ ਫਿਰ ਆਪਣਾ ਮਿਜਾਜ਼ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤਕ ਪੰਜਾਬ ਸਣੇ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਵਿਭਾਗ ਨੇ ਜੰਮੂ-ਕਸ਼ਮੀਰ ਲਈ ਓਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮਹਾਸ਼ਿਵਰਾਤਰੀ ‘ਤੇ ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੇ ਆਸਾਰ ਹਨ।

ਆਉਣ ਵਾਲੇ ਦਿਨਾਂ ‘ਚ ਇਕ ਵਾਰ ਫਿਰ ਮੌਸਮ ਬਦਲੇਗਾ। ਬੀਤੇ 24 ਘੰਟਿਆਂ ‘ਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਆਮ ਨਾਲੋਂ 2.2 ਡਿਗਰੀ ਸੈਲਸੀਅਸ ਜ਼ਿਆਦਾ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਜ਼ਿਆਦਾ ਤਾਪਮਾਨ ਰੂਪਨਗਰ ‘ਚ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਆਉਣ ਵਾਲੇ 2 ਤੋਂ 3 ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ 4 ਡਿਗਰੀ ਤਕ ਦਾ ਵਾਧਾ ਹੋ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਤੋਂ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਸ਼ੁਰੂ ਵਿੱਚ ਇਸਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ। ਜੰਮੂ-ਕਸ਼ਮੀਰ ਵਿੱਚ 25 ਤੋਂ 28 ਤਰੀਕ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ 26 ਤੋਂ 28 ਤਰੀਕ ਤੱਕ ਮੌਸਮ ਬਦਲੇਗਾ।ਇਸ ਪੱਛਮੀ ਗੜਬੜੀ ਦਾ ਪ੍ਰਭਾਵ 26 ਤਰੀਕ ਤੋਂ ਬਾਅਦ ਦਿਖਾਈ ਦੇਵੇਗਾ। ਪੰਜਾਬ ਵਿੱਚ 26 ਤੋਂ 28 ਫਰਵਰੀ ਤੱਕ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 26 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸਏਐੱਸ ਨਗਰ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।


ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ—-ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣ ਦਾ ਅਨੁਮਾਨ ਹੈ। ਘੱਟੋ-ਘੱਟ ਤਾਪਮਾਨ ਵਧੇਗਾ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 12 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।ਜਲੰਧਰ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਧੇਗਾ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 12 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।ਲੁਧਿਆਣਾ – ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਧੇਗਾ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਹਲਕੀ ਬੂੰਦਾ-ਬਾਂਦੀ ਦੀ ਸੰਭਾਵਨਾ ਹੈ। ਅੱਜ ਤਾਪਮਾਨ 12 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪਟਿਆਲਾ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਧੇਗਾ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 11 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।ਮੋਹਾਲੀ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਧੇਗਾ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 14 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Check Also

ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕ ਹਿਰ

ਪੰਜਾਬ ‘ਚ ਦਿਨੋਂ-ਦਿਨ ਤਾਪਮਾਨ ਵੱਧਣ ਕਾਰਨ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬੇ ਦੇ ਕਈ …