Home / ਸਿੱਖੀ ਖਬਰਾਂ / ਮਹਾਪਰਲੋ ਦੇ 5 ਸੰਕੇਤ ਮਿਲਣੇ ਸ਼ੁਰੂ ?

ਮਹਾਪਰਲੋ ਦੇ 5 ਸੰਕੇਤ ਮਿਲਣੇ ਸ਼ੁਰੂ ?

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

Check Also

1 ਰੁ: ਦਾ ਮੱਥਾ ਟੇਕਣ ਨਾਲ ਗੁਰੂਘਰ ਚੋਂ ਮਿਲਦੀਆਂ ਹਨ ਅਨੇਕਾਂ ਦਾਤਾਂ

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ …