Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ !

ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ !

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਹਲਵਾਰਾ ਏਅਰਪੋਰਟ ਅਗਲੇ 2-3 ਮਹੀਨਿਆਂ ’ਚ ਚਾਲੂ ਹੋ ਜਾਵੇਗਾ ਅਤੇ ਇਸ ਦੇ ਲਈ ਉਹ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ’ਚ ਕਿਹਾ ਕਿ ਏਅਰਪੋਰਟ ਚਾਲੂ ਹੁੰਦਿਆਂ ਹੀ ਲੁਧਿਆਣਾ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਕੱਲਾ ਏਅਰਪੋਰਟ ਬਣਨ ਨਾਲ ਹੀ ਲੁਧਿਆਣਾ ਦੀ ਜੀ. ਡੀ. ਪੀ. 5 ਫੀਸਦੀ ਵਧ ਜਾਵੇਗੀ।

ਸੰਜੀਵ ਅਰੋੜਾ ਨੇ ਕਿਹਾ ਕਿ ਲੁਧਿਆਣਾ ਦੇ ਵਿਕਾਸ ਲਈ ‘ਆਪ’ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਲੁਧਿਆਣਾ ਦੀਆਂ ਸਾਰੀਆਂ ਸੜਕਾਂ ਅਗਲੇ 2 ਮਹੀਨਿਆਂ ’ਚ ਅਪਗ੍ਰੇਡ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਸ ਵਾਰ ਗਰਮੀ ਦੇ ਮੌਸਮ ਵਿਚ ਲੁਧਿਆਣਾ ਵਾਸੀਆਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਇੱਥੇ ਤੇਜ਼ ਰਫਤਾਰ ਨਾਲ 200 ਤੋਂ ਵੱਧ ਨਵੇਂ ਟਰਾਂਸਫਾਰਮਰ ਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੇ ਗਏ ਸਿਵਲ ਹਸਪਤਾਲ ’ਚ ਡਾਕਟਰਾਂ ਦੀ ਕਮੀ ਹੈ, ਜਿਸ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਵਿੱਖ ’ਚ ਲੋਕ ਇਲਾਜ ਕਰਵਾਉਣ ਲਈ ਪ੍ਰਾਈਵੇਟ ਹਸਪਤਾਲਾਂ ’ਚ ਨਹੀਂ ਜਾਣਗੇ, ਸਗੋਂ ਸਿਵਲ ਹਸਪਤਾਲ ’ਚ ਆਉਣਗੇ।

Check Also

ਤੇਜ਼ ਤੂਫ਼ਾਨ ‘ਚ ਉੱਡਿਆ ਟੋਲ ਪਲਾਜ਼ਾ

ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। …