Home / ਸਿੱਖੀ ਖਬਰਾਂ / ਜਦੋਂ ਭਗਵਾਨ ਵਿਸ਼ਨੂੰ ਸੱਚਖੰਡ ਦਰਬਾਰ ਸਾਹਿਬ ਸਰੋਵਰ ਦੀ ਸੇਵਾ ਕਰਨ ਲਈ ਆਏ

ਜਦੋਂ ਭਗਵਾਨ ਵਿਸ਼ਨੂੰ ਸੱਚਖੰਡ ਦਰਬਾਰ ਸਾਹਿਬ ਸਰੋਵਰ ਦੀ ਸੇਵਾ ਕਰਨ ਲਈ ਆਏ

ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।


(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Check Also

ਅਕਸਰ ਸੰਤ ਰੋਕਦੇ ਹੁੰਦੇ ਸੀ ਸੰਗਤ ਨੂੰ

ਹੇ ਭਾਈ! ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ ਜੀ ਹੁਣ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ …