Home / ਪੰਜਾਬੀ ਖਬਰਾਂ / ਸ਼ੰਭੂ ਬਾਰਡਰ ‘ਤੇ ਵੀ ਪੁਲਿਸ ਦਾ ਐਕਸ਼ਨ

ਸ਼ੰਭੂ ਬਾਰਡਰ ‘ਤੇ ਵੀ ਪੁਲਿਸ ਦਾ ਐਕਸ਼ਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਣੇ ਮੁੱਖ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਣੇ ਜਾਣ ਤੋਂ ਬਾਅਦ ਪੰਜਾਬ ਹਰਿਆਣਾ ਬਾਰਡਰਾਂ ਨੂੰ ਖਾਲੀ ਕਰਵਾਉਣ ਲਈ ਐਕਸ਼ਨ ਸ਼ੁਰੂ ਹੋ ਗਿਆ ਹੈ।ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਹਟਾਇਆ ਜਾ ਰਿਹਾ ਹੈ।ਪਟਿਆਲਾ ਰੇਜ਼ ਦੇ ਡੀਆਈਜੀ ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਕਿਸਾਨਾਂ ਨੂੰ ਜ਼ਬਰੀ ਚੁੱਕ ਕੇ ਬੱਸਾਂ ਵਿੱਚ ਭਰ ਰਹੀ ਹੈ।

ਡੀਆਈਜੀ ਨੇ ਪਹਿਲਾਂ ਸਪੀਕਰ ਉੱਤੇ ਕਿਸਾਨਾਂ ਨੂੰ ਕਿਹਾ ਕਿ ਉਹ ਸਾਂਤੀ ਨਾਲ ਬੱਸਾਂ ਵਿੱਚ ਬੈਠ ਜਾਣ, ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗਿਣਤੀ 300-400 ਹੈ ਪਰ ਪੁਲਿਸ ਦੀ ਨਫ਼ਰੀ 3 ਹਜ਼ਾਰ ਦੇ ਕਰੀਬ ਹੈ।ਜਦੋਂ ਕਿਸਾਨ ਨਹੀਂ ਮੰਨੇ ਤਾਂ ਪੁਲਿਸ ਧੱਕੇ ਨਾਲ ਕਿਸਾਨਾਂ ਨੂੰ ਬੱਸਾਂ ਵਿੱਚ ਭਰ ਰਹੀ ਹੈ।ਇਸ ਤੋਂ ਪਹਿਲਾਂ ਕਿਸਾਨ ਅੰਦੋਲਨ 2.0 ਦੇ ਆਗੂ ਜਗਜੀਤ ਸਿੰਘ ਅਤੇ ਸਰਵਣ ਸਿੰਘ ਪੰਧੇਰ ਸਣੇ ਲਗਭਗ ਸਾਰੇ ਹੀ ਪ੍ਰਮੁੱਖ ਆਗੂਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਕਿਸਾਨ ਆਗੂ ਜਿਵੇਂ ਹੀ ਚੰਡੀਗੜ੍ਹ ਵਿੱਚੋਂ ਨਿਕਲ ਕੇ ਆਪਣੀਆਂ ਗੱਡੀਆਂ ਰਾਹੀਂ ਮੁਹਾਲੀ ਵਿੱਚ ਦਾਖ਼ਲ ਹੋਏ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਘੇਰ ਕੇ ਹਿਰਾਸਤ ਵਿੱਚ ਲੈ ਲਿਆ।ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਗੁਰਅਮਨੀਤ ਸਿੰਘ ਮਾਂਗਟ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਕੀਤੀ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੱਡੀ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।ਪੁਲਿਸ ਨੇ ਉਨ੍ਹਾਂ ਦੀ ਐਂਬੂਲੈਂਸ ਦੇ ਡਰਾਇਵਰ ਨੂੰ ਉਤਾਰ ਦਿੱਤਾ ਅਤੇ ਪੁਲਿਸਕਰਮੀ ਆਪ ਗੱਡੀ ਚਲਾ ਕੇ ਲੈ ਗਿਆ।ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੌਰਾਨ ਪੁਲਿਸ ਅਤੇ ਕਿਸਾਨਾਂ ਵਿੱਚ ਖਿੱਚਧੂਹ ਵੀ ਹੋਈ ਅਤੇ ਕਈ ਕਿਸਾਨ ਜਖ਼ਮੀ ਹੋ ਗਏ।ਉੱਧਰ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਥੋੜ੍ਹੀ ਦੂਰੀ ਉੱਤੇ ਪੰਜਾਬ ਪੁਲਿਸ ਨੇ ਭਾਰੀ ਤੈਨਾਤੀ ਕੀਤੀ ਗਈ ਹੈ। ਵੱਡੀ ਗਿਣਤੀ ਵਿੱਚ ਬੱਸਾਂ ਅਤੇ ਵਾਹਨ ਲਿਆਂਦੇ ਗਏ ਹਨ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ …