ਸ਼ੰਭੂ ਬਾਰਡਰ ‘ਤੇ ਇੱਕ ਪਾਸੇ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਤੋਂ ਹਰਿਆਣਾ ਜਾਣ ਲਈ ਰਸਤਾ ਕਲੀਅਰ ਹੋ ਗਿਆ ਹੈ। ਗੱਡੀਆਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। DIG ਦਾ ਕਹਿਣਾ ਹੈ ਕਿ ਆਮ ਪਬਲਿਕ ਲਈ ਰਸਤਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਤੋਂ ਹਰਿਆਣਾ ਤੱਕ ਰੋਡ ਕਲੀਅਰ ਕਰ ਦਿੱਤਾ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣਾ ਸਮਾਨ ਲਿਜਾ ਰਹੇ ਹਨ। ਸਮਾਨ ਲਿਜਾਣ ਦੀ ਕੋਈ ਰੋਕ ਟੋਕ ਨਹੀਂ ਹੈ। ਕਿਸਾਨ ਆਪਣਾ ਸਮਾਨ ਲਿਜਾ ਸਕਦੇ ਹਨ।
ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਟੈਂਟ ਪੁਲਿਸ ਵੱਲੋਂ ਹਟਾ ਦਿੱਤੇ ਗਏ ਹਨ। ਪੰਜਾਬ ਵਿੱਚ ਖਨੌਰੀ ਅਤੇ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਪੁਲਿਸ ਨੇ ਜਬਰੀ ਚੁੱਕ ਲਿਆ ਹੈ। ਇਸ ਦੇ ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਪੰਜਾਬ ਪੁਲਿਸ ਵੱਲੋਂ ਹਿਰਾਸਤ ‘ਚ ਲਏ ਗਏ ਸਾਰੇ ਕਿਸਾਨ ਆਗੂਆਂ ਨੂੰ ਬਹਾਦਰਗੜ੍ਹ ਕਮਾਂਡੋ ਸੈਂਟਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਨੂੰ ਖਾਲੀ ਕਰਵਾਉਣ ਲਈ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ। ਪਰ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਪਲੇਟਫਾਰਮ ਤੋਂ ਪੱਖੇ ਵੀ ਹਟਾ ਦਿੱਤੇ ਗਏ ਹਨ। ਦਰਅਸਲ ਇੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਇੱਥੇ ਹੜਤਾਲ ’ਤੇ ਬੈਠੇ ਸਨ। ਧਰਨਾਕਾਰੀ ਕਿਸਾਨਾਂ ਨੂੰ ਮੌਕੇ ਤੋਂ ਹਟਾਇਆ ਗਿਆ ਹੈ। ਪੰਜਾਬ-ਹਰਿਆਣਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਸ਼ੈਲਟਰਾਂ ਨੂੰ ਹਟਾਉਣ ਲਈ ਪੰਜਾਬ ਪੁਲਿਸ ਨੇ ਬੁਲਡੋਜ਼ਰ ਅਤੇ JCB ਮਸ਼ੀਨਾਂ ਦੀ ਵਰਤੋਂ ਕੀਤੀ, ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ।