Home / ਸਿੱਖੀ ਖਬਰਾਂ / 16 ਪਉੜੀਆਂ ਦਾ ਜਾਪ ਕਰ ਲੈਣਾ 16 ਦਿਨ

16 ਪਉੜੀਆਂ ਦਾ ਜਾਪ ਕਰ ਲੈਣਾ 16 ਦਿਨ

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ।

ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

Check Also

ਗੁਰੂਘਰ ਅੜੀਸਰ ਸਾਹਿਬ ਇਹ 1 ਚੀਜ਼ ਚੜਾ ਆਉ

ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ …