Home / ਸਿੱਖੀ ਖਬਰਾਂ / ਜੋ ਸਮਾਧ, ਮੜੀ ਮਸਾਣੀ, ਜਠੇਰੇ ਪੂਜਦੇ ਬਖਸ਼ੇ ਨਹੀਂ ਜਾਣਗੇ

ਜੋ ਸਮਾਧ, ਮੜੀ ਮਸਾਣੀ, ਜਠੇਰੇ ਪੂਜਦੇ ਬਖਸ਼ੇ ਨਹੀਂ ਜਾਣਗੇ

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।

Check Also

ਅਕਸਰ ਸੰਤ ਰੋਕਦੇ ਹੁੰਦੇ ਸੀ ਸੰਗਤ ਨੂੰ

ਹੇ ਭਾਈ! ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ ਜੀ ਹੁਣ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ …