ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ ਹਨ।
ਹੁਣ ਇਸ ਬਿਆਨ ਉਤੇ ਸਿਆਸਤ ਭਖ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਬਾਜਵਾ ਦੇ ਘਰ ਪਹੁੰਚੇ ਹਨ ਤੇ ਪੁੱਛਗਿੱਛ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਾਫ ਆਖ ਦਿੱਤਾ ਹੈ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ ਤੇ ਬਾਜਵਾ ਉਪਰ ਕਾਰਵਾਈ ਹੋਵੇਗੀ।
ਉਨ੍ਹਾਂ ਆਖਿਆ ਕਿ ਪਾਕਿਸਤਾਨ ਨਾਲ ਕੀ ਸਬੰਧ ਹੈ ਕਿ ਉੱਥੋਂ ਦੇ ਅੱਤਵਾਦੀ ਉਸ ਨੂੰ ਸਿੱਧੇ ਫ਼ੋਨ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਕਿੰਨੇ ਬੰਬ ਭੇਜੇ ਹਨ? ਇਹ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਆਈ ਹੈ, ਪਰ ਜਦੋਂ ਇਹ ਗੱਲ ਵਿਰੋਧੀ ਧਿਰ ਦੇ ਇੰਨੇ ਵੱਡੇ ਨੇਤਾ ਕੋਲ ਪਹੁੰਚੀ ਹੈ, ਤਾਂ ਇਹ ਉਸ ਦੀ ਜ਼ਿੰਮੇਵਾਰੀ ਸੀ ਕਿ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰੇ ਕਿ ਇੱਥੇ ਬੰਬ ਹਨ।