Home / ਪੰਜਾਬੀ ਖਬਰਾਂ / ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਵਿਚ ਗਰਮੀ ਨੇ ਦਿਨੋ-ਦਿਨ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 24 ਘੰਟਿਆਂ ਬਾਅਦ, ਕੱਲ੍ਹ ਤੋਂ ਗਰਮੀ ਦੀ ਲਹਿਰ ਦਾ ਪ੍ਰਭਾਵ ਵੀ ਦਿਖਾਈ ਦੇਵੇਗਾ। ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ 26 ਤੇ 27,28 ਲਈ ਕਈ ਜ਼ਿਲ੍ਹਿਆਂ ‘ਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ 26 ਅਪ੍ਰੈਲ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ ਅਤੇ ਮੁਕਤਸਰ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 26 ਅਪ੍ਰੈਲ ਨੂੰ ਹੀਟਵੇਵ ਸੂਬੇ ਦੇ ਕੇਂਦਰੀ ਅਤੇ ਦੱਖਣੀ ਹਿੱਸਿਆਂ ਜਿਵੇਂ ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰੇਗੀ। ਇੱਥੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 27 ਅਪ੍ਰੈਲ ਨੂੰ ਚੇਤਾਵਨੀ ਦਾ ਦਾਇਰਾ ਲੁਧਿਆਣਾ, ਸੰਗਰੂਰ ਅਤੇ ਬਠਿੰਡਾ ਤੋਂ ਇਲਾਵਾ ਪਟਿਆਲਾ ਅਤੇ ਬਰਨਾਲਾ ਨੂੰ ਵੀ ਸ਼ਾਮਲ ਕਰਨ ਲਈ ਹੋਰ ਵਧਾਇਆ ਜਾਵੇਗਾ।

ਅਜਿਹੀ ਸਥਿਤੀ ਵਿਚ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਮੁਤਾਬਕ ਨਵਜੰਮੇ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੇ ਮਰੀਜ਼ਾਂ ਆਦਿ ਨੂੰ ਹਰ ਵੇਲੇ ਜ਼ਿਆਦਾ ਤਾਪਮਾਨ ਵਿਚ ਰਹਿਣ ਤੋਂ ਬਚਣਾ ਚਾਹੀਦਾ ਹੈ। ਬਾਹਰ ਕੰਮ ਕਰਦੇ ਹੋਏ ਪੂਰੇ ਸਰੀਰ ਨੂੰ ਢਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਸਿਰ ਨੂੰ ਸਿੱਧੀ ਧੁੱਪ ਪੈਣ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨੰਗੇ ਪੈਰੀ ਧੁੱਪ ਵਿਚ ਨਹੀਂ ਜਾਣਾ ਚਾਹੀਦਾ। ਅਜਿਹੇ ਮੌਸਮ ਵਿਚ ਓ.ਆਰ.ਐੱਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਜ਼ਿਆਦਾ ਤੋਂ ਜ਼ਿਆਦਾ ਕਰਨਾ ਚਾਹੀਦਾ ਹੈ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ …