ਪੰਜਾਬ ਸਰਕਾਰ ਵੱਲੋਂ ਸਰਹੱਦ ਪਾਰੋਂ ਡ੍ਰੋਨ ਰਾਹੀਂ ਹੋਣ ਵਾਲੀ ਨਸ਼ਿਆਂ ਅਤੇ ਹਥਿਆਰਾਂ ਦੀ ਤਸ਼ਕਰੀ ਨੂੰ ਰੋਕਣ ਲਈ ਸਰਹੱਦ ਤੇ ਐਂਟੀ ਡ੍ਰੋਨ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਹੈ। ਜਿਸ ਦੇ ਚਲਦਿਆਂ ਤਰਨਤਾਰਨ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਐਂਟੀ ਡ੍ਰੋਨ ਸਿਸਟਮ ਦਾ ਟਰੈਲ ਲਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲਜੀਤ ਭੁੱਲਰ ਅਤੇ ਪੰਜਾਬ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪਹੁੰਚ ਕੇ ਐਂਟੀ ਡ੍ਰੋਨ ਸਿਸਟਮ ਬਾਰੇ ਜਾਣਕਾਰੀ ਲਈ ਗਈ ਅਤੇ ਡ੍ਰੋਨ ਉੱਡਾ ਕੇ ਐਂਟੀ ਡ੍ਰੋਨ ਸਿਸਟਮ ਨੂੰ ਚੈੱਕਅੱਪ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਰਹੱਦ ਪਾਰੋਂ ਡ੍ਰੋਨ ਰਾਹੀਂ ਹੁੰਦੀ ਸਮਗਲਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਰਹੱਦ ਤੇ ਐਂਟੀ ਡ੍ਰੋਨ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਜਿਸ ਦੇ ਤਹਿਤ ਅੱਜ ਐਂਟੀ ਡ੍ਰੋਨ ਸਿਸਟਮ ਦਾ ਟਰੈਲ ਚੈੱਕਅਪ ਕੀਤਾ ਗਿਆ ਹੈ। ਮੰਤਰੀ ਅਰੋੜਾ ਨੇ ਦੱਸਿਆਂ ਕਿ ਬਹੁਤ ਹੀ ਜਲਦੀ ਐਂਟੀ ਡ੍ਰੋਨ ਸਿਸਟਮ ਖਰੀਦ ਕੇ ਸਰਹੱਦ ਤੇ ਤੈਨਾਤ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੁੱਧ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਪੁਲਿਸ ਵੱਲੋਂ ਸੂਬੇ ਵਿੱਚ ਹੁਣ ਤੱਕ ਸੂਬੇ ਭਰ ਵਿੱਚ 2000 ਲੋਕਾਂ ਨੂੰ ਗਿਰਫ਼ਤਾਰ ਕੀਤਾ ਜਾ ਚੁੱਕਾ ਹੈ। ਕਰੀਬ 1200 ਦੇ ਕਰੀਬ ਐਫ਼ ਆਈ ਆਰ ਦਰਜ ਹੋ ਚੁੱਕੀਆਂ ਹਨ ਅਤੇ 1500 ਕਿਲੋ ਦੇ ਕਰੀਬ ਨਸ਼ਾ ਬਰਾਮਦ ਹੋ ਚੁੱਕਾ ਹੈ 70 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਹੋਈ ਹੈ 8 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਫੜੀਆਂ ਜਾ ਚੁਕੀਆਂ ਹਨ। ਮੰਤਰੀ ਅਰੋੜਾ ਨੇ ਕਿਹਾ ਕਿ ਸਰਕਾਰ ਸਾਫ਼ ਨਿਅਤ ਅਤੇ ਨੀਤੀ ਨਾਲ ਨਸ਼ੇ ਖਤਮ ਕਰਨ ਦੇ ਕੰਮ ਵਿੱਚ ਲੱਗੀ ਹੋਈ ਹੈ।